Ad-Time-For-Vacation.png

ਆਦੀਵਾਸੀਆਂ ਨੂੰ ਪ੍ਰਵਾਸੀ ਕਹਿਣ ਤੇ ਕੈਨੇਡਾ ਦੇ ਗਵਰਨਰ ਜਨਰਲ ਨੇ ਮੁਆਫ਼ੀ ਮੰਗੀ

ਟੋਰਾਂਟੋ, (ਸਤਪਾਲ ਸਿੰਘ ਜੌਹਲ)-ਕੈਨੇਡਾ ਸਰਕਾਰ ਦੇਸ਼ ਦੀ ਆਦੀਵਾਸੀ ਵਸੋਂ ਨਾਲ ਨੇੜਲੇ ਸਬੰਧ ਬਣਾਉਣ ਲਈ ਯਤਨਸ਼ੀਲ ਹੈ ਪਰ ਇਸੇ ਦੌਰਾਨ ਬੀਤੇ ਸਨਿਚਰਵਾਰ ਗਵਰਨਰ ਜਨਰਲ ਡੇਵਿਡ ਜੌਹਨਸਟਨ ਆਦੀਵਾਸੀਆਂ ਨੂੰ ਪ੍ਰਵਾਸੀ (ਇਮੀਗ੍ਰਾਂਟ) ਆਖ ਕੇ ਵਿਵਾਦਾਂ ਵਿੱਚ ਘਿਰ ਗਏ ਸਨ। ਜੌਹਨਸਟਨ ਨੇ ਇੱਕ ਰੇਡੀਓ ਇੰਟਰਵਿਊ ਦੌਰਾਨ ਹੋਈ ਇਸ ਕੁਤਾਹੀ ਲਈ ਮੁਆਫ਼ੀ ਮੰਗ ਲਈ ਹੈ ਅਤੇ ਦਰੁੱਸਤੀ ਕਰਦਿਆਂ ਕਿਹਾ ਕਿ ਆਦੀਵਾਸੀ ਇਸ ਦੇਸ਼ (ਕੈਨੇਡਾ) ਦੇ ਅਸਲ ਵਸਨੀਕ ਲੋਕ ਹਨ। ਉਨ੍ਹਾਂ ਆਖਿਆ ਕਿ ਕੈਨੇਡਾ ਵਿੱਚ ਸਾਰਿਆਂ ਦਾ ਬਰਾਬਰ ਸਤਿਕਾਰ ਹੈ ਅਤੇ ਹਰੇਕ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹੈ। ਉਨ੍ਹਾਂ ਆਖਿਆ ਕਿ ਪ੍ਰਵਾਸੀਆਂ ਨੇ ਦੇਸ਼ ਨੂੰ ਅੱਗੇ ਵਧਣ ਵਿੱਚ ਵੱਡਾ ਯੋਗਦਾਨ ਪਾਇਆ ਹੈ ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.