ਦੀਪਕ ਬਾਂਸਲ, ਤਪਾ ਮੰਡੀ

ਸਿਵਲ ਸਰਜਨ ਡਾ. ਜਸਬੀਰ ਸਿੰਘ ਅੌਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਵਿਖੇ ਆਯੁਸ਼ਮਾਨ ਭਵ ਪੋ੍ਗਰਾਮ ਅਧੀਨ ਕੀਤੀਆਂ ਜਾਣ ਵਾਲੀਆਂ ਵੱਖ ਵੱਖ ਗਤੀਵਿਧੀਆਂ ਸਬੰਧੀ ਬਲਾਕ ਦੀਆਂ ਸਮੂਹ ਆਸ਼ਾ ਫੈਸਲੀਟੇਟਰ ਤੇ ਆਸ਼ਾ ਦੀ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਕੱਲ੍ਹ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਆਯੁਸ਼ਮਾਨ ਭਵ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ ਵੱਖ ਸਿਹਤ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਉਨਾਂ੍ਹ ਕਿਹਾ ਕਿ ਇਸ ਮੁਹਿੰਮ ਅਧੀਨ ਆਯੂਸ਼ਮਾਨ ਐਪ ਦੁਆਰ, ਆਯੂਸ਼ਮਾਨ ਸਭਾ, ਹੈਲਥ ਐਂਡ ਵੈਲਨੈਸ ਸੈਂਟਰਾਂ ‘ਤੇ ਸਿਹਤ ਮੇਲੇ ਤੋਂ ਇਲਾਵਾ ਸਵੱਛਤਾ ਅਭਿਆਨ ਤਹਿਤ ਗਤੀਵਿਧੀਆਂ ਕੀਤੀਆਂ ਜਾਣਗੀਆਂ। ਬਲਾਕ ਐਜੂਕਟਰ ਜਸਪਾਲ ਸਿੰਘ ਜਟਾਣਾ ਨੇ ਦੱਸਿਆ ਕਿ ਆਯੂਸ਼ਮਾਨ ਆਪਕੇ ਦੁਆਰ ਤਹਿਤ ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਜਾਣਗੇ। ਉਨਾਂ੍ਹ ਕਿਹਾ ਕਿ ਹੈਲਥ ਐਂਡ ਵੈਲਨੈਸ ਸੈਂਟਰਾਂ ‘ਤੇ ਹਫਤਾਵਾਰ ਸਿਹਤ ਮੇਲਾ ਲਾਇਆ ਜਾਵੇਗਾ, ਜਿਸ ਵਿਚ ਲੋਕਾਂ ਦੇ ਬੀਪੀ ਸ਼ੁਗਰ, ਟੀਬੀ, ਹਾਈਪਰਟੈਂਸ਼ਨ ਆਦਿ ਬਿਮਾਰੀਆ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਉਨਾਂ੍ਹ ਕਿਹਾ ਕਿ ਸਬ ਸੈਂਟਰ, ਹੈਲਥ ਐੰਡ ਵੈਲਨੈਸ ਸੈਂਟਰ, ਪੀਐਚਸੀ ਸੈਂਟਰ ਵਿਖੇ ਸਵਛੱਤਾ ਅਭਿਆਨ ਚਲਾਇਆ ਜਾਵੇਗਾ। ਜਿਸ ਚ ਸੈਂਟਰਾਂ ਵਿਖੇ ਸਾਫ-ਸਫਾਈ ਹਰ ਹੀਲੇ ਰੱਖਣ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਖੁਨਦਾਨ ਕੈਂਪ ਵੀ ਲਗਾਇਆ ਜਾਵੇਗਾ। ਜਿਸ ‘ਚ ਖੂਨਦਾਨ ਦੀ ਮਹੱਤਤਾ ਬਾਰੇ ਹਾਜਰੀਨ ਨੂੰ ਪੇ੍ਰਿਤ ਕੀਤਾ ਜਾਵੇਗਾ। ਉਨਾਂ੍ਹ ਦੱਸਿਆ ਕਿ ਪਿੰਡ ਪੱਧਰ ‘ਤੇ ਆਯੁਸ਼ਮਾਨ ਸਭਾ ਦਾ ਆਯੋਜਨ ਕੀਤਾ ਜਾਵੇਗਾ । ਜਿਸ ‘ਚ ਸਿਹਤ ਵਿਭਾਗ ਦੀਆਂ ਸਿਹਤ ਸਹੂਲਤਾਂ ਤੇ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਆਈ ਰਣਜੀਵ ਕੁਮਾਰ ਵੀ ਹਾਜ਼ਰ ਸਨ।