ਜੀਐੱਸ ਮਹਿਰੋਕ, ਦੇਵੀਗੜ੍ਹ
ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ ਦੇ ਨਿਰਦੇਸ਼ਾਂ ਤਹਿਤ ਅਤੇ ਡਾ. ਅਨੁਜ ਬਾਂਸਲ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿੱਚ ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਬਲਾਕ ਦੁੱਧਨ ਸਾਧਾਂ ਵਿਖੇ ‘ਆਯੂਸ਼ਮਾਨ ਭਵ’ ਪੋ੍ਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸਦੇ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਆਯੂਸ਼ਮਾਨ ਭਵ ਪੋ੍ਗਰਾਮ ਦੀ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ, ਆਸ਼ਾ ਫੈਸਿਲਿਟੇਟਰਜ ਅਤੇ ਆਸ਼ਾ ਵਰਕਰਾਂ ਦੀ ਟਰੇਨਿੰਗ ਦੌਰਾਨ ਗੁਰਵਿੰਦਰ ਸਿੰਘ ਬੀਈਈ ਨੇ ਦੱਸਿਆ ਕਿ ਹੁਣ ਲਗਾਤਾਰ ਸਿਹਤ ਜਾਗਰੂਕਤਾ ਲਿਆਉਣ ਲਈ ਵੱਖ-ਵੱਖ ਪੋ੍ਗਰਾਮ ਉਲੀਕੇ ਜਾਣਗੇ। ਉਨਾਂ੍ਹ ਅੱਗੇ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਨਵੇਂ ਕਾਰਡ ਬਣਾਉਣ ਸਬੰਧੀ ਕੈਪਾਂ ਦਾ ਆਯੋਜਨ ਵੀ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸਿਹਤ ਸੰਸਥਾਵਾਂ ਵਿਖੇ ਖੂਨ ਦਾਨ ਕੈਂਪ ਵੀ ਲਗਾਏ ਜਾਣਗੇ ਅਤੇ ਨਾਲ ਹੀ ਅੰਗਦਾਨ ਨੂੰ ਉਤਸਾਹਿਤ ਕਰਨ ਸਬੰਧੀ ਸੋਹੰ ਚੁੱਕ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ। ਉਨਾਂ੍ਹ ਦੱਸਿਆ ਕਿ ਸਾਫ ਸਫਾਈ ਦੇ ਮਹੱਤਵ ਨੂੰ ਹੁਲਾਰਾ ਦੇਣ ਲਈ ਸਵੱਛਤਾ ਅਭਿਆਨ ਵੀ ਸਿਹਤ ਸੰਸਥਾਵਾਂ ਵਿਖੇ ਚਲਾਏ ਜਾਣਗੇ ਅਤੇ ਇਹ ਪੋ੍ਗਰਾਮ 2 ਅਕਤੂਬਰ ਨੂੰ ਮੁਕੰਮਲ ਹੋਵੇਗਾ। ਉਨਾਂ ਕਿਹਾ ਕਿ ਇਸ ਪੋ੍ਗਰਾਮ ਤਹਿਤ ਪਹਿਲੇ ਹਫਤੇ ਕਮਿਊਨੀਕੇਬਲ ਡਿਸੀਜ਼ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ ਜਦਕਿ ਦੂਸਰੇ ਹਫ਼ਤੇ ਨਾਨ-ਕਮਿਊਨੀਕੇਬਲ ਡਿਸੀਜ਼ ਅਤੇ ਤੀਸਰੇ ਹਫ਼ਤੇ ਜੱਚਾ ਬੱਚਾ ਸਿਹਤ ਸੰਭਾਲ ਬਾਰੇ ਜਾਗਰੂਕਤਾ ਪੋ੍ਗਰਾਮ ਹੋਣਗੇ। ਉਨਾਂ੍ਹ ਕਿਹਾ ਕਿ ਇਸ ਪੋ੍ਗਰਾਮ ਵਿੱਚ ਸਾਰੇ ਸਿਹਤ ਕਾਮੇ, ਆਂਗਣਵਾੜੀ ਸੈਂਟਰ ਅਤੇ ਪੇਂਡੂ ਵਿਕਾਸ ਦੇ ਕਾਮੇ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਪੋ੍ਗਰਾਮ ਉਲੀਕਣਗੇ। ਇਸ ਮੌਕੇ ਬਲਾਕ ਦੇ ਸਮੂਹ ਸੀਐੱਚਓਜ਼, ਆਸ਼ਾ ਫੈਸਿਲਿਟੇਟਰਜ ਅਤੇ ਆਸ਼ਾ ਵਰਕਰ ਹਾਜਰ ਸਨ।



