ਸੁਖਦੇਵ ਸਿੰਘ, ਬਟਾਲਾ
ਆਰਡੀ ਖੋਸਲਾ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਹਿੰਦੀ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪੋ੍ਗਰਾਮ ਦੀ ਸ਼ੁਰੂਆਤ ਸਕੂਲ ਦੇ ਪਿੰ੍ਸੀਪਲ ਡਾ. ਬਿੰਦੂ ਭੱਲਾ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਉਨਾਂ੍ਹ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਇਤਿਹਾਸ ਅਤੇ ਹਿੰਦੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਸ਼ੁੱਧ ਹਿੰਦੀ ਬੋਲਣ ਲਈ ਪੇ੍ਰਿਤ ਕੀਤਾ। ਇਸ ਮੌਕੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਹਿੰਦੀ ਭਾਸ਼ਾ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਵਿਦਿਆਰਥੀਆਂ ਨੇ ਸਮੂਹ ਗਾਇਨ, ਭਾਸ਼ਣ, ਡਾਂਸ, ਗੀਤ-ਸੰਗੀਤ ਰਾਹੀਂ ਸੱਭਿਆਚਾਰਕ ਪੋ੍ਗਰਾਮ ਪੇਸ਼ ਕੀਤਾ। ਇਸ ਮੌਕੇ ਇੱਕ ਕੁਇਜ਼ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਪ੍ਰਤੀ ਆਪਣੇ ਗਿਆਨ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ, ਪਿੰ੍ਸੀਪਲ ਡਾ. ਬਿੰਦੂ ਭੱਲਾ ਨੇ ਹਿੰਦੀ ਦਿਵਸ ਦੀਆਂ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਰਾਸ਼ਟਰੀ ਭਾਸ਼ਾ ਕਿਸੇ ਵੀ ਦੇਸ਼ ਦੀ ਸ਼ਾਨ ਅਤੇ ਪਹਿਚਾਣ ਹੁੰਦੀ ਹੈ। ਦੁਨੀਆਂ ਵਿੱਚ ਬਹੁਤ ਸਾਰੀਆਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ ਅਤੇ ਹਿੰਦੀ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀਆਂ ਭਾਸ਼ਾਵਾਂ ਵਿੱਚੋਂ ਇੱਕ ਹੈ। ਇਹ ਦੁਨੀਆਂ ਦੀਆਂ ਪ੍ਰਰਾਚੀਨ ਭਾਸ਼ਾਵਾਂ ਵਿੱਚੋਂ ਇੱਕ ਹੈ, ਜਿਸਦਾ ਇਤਿਹਾਸ ਬਹੁਤ ਪੁਰਾਣਾ ਹੈ। ਆਜ਼ਾਦੀ ਤੋਂ ਬਾਅਦ, 14 ਸਤੰਬਰ 1949 ਨੂੰ ਸੰਵਿਧਾਨ ਸਭਾ ਨੇ ਹਿੰਦੀ ਨੂੰ ਸਰਕਾਰੀ ਭਾਸ਼ਾ ਵਜੋਂ ਘੋਸ਼ਤਿ ਕੀਤਾ ਅਤੇ 14 ਸਤੰਬਰ 1953 ਨੂੰ ਇਸ ਨੂੰ ਰਾਸ਼ਟਰੀ ਭਾਸ਼ਾ ਦਾ ਦਰਜਾ ਦਿੱਤਾ ਗਿਆ, ਇਸ ਲਈ ਹਰ ਭਾਰਤੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਰਾਸ਼ਟਰੀ ਭਾਸ਼ਾ ਦਾ ਸਤਿਕਾਰ ਕਰੇ। ਇਸ ਮੌਕੇ ‘ਤੇ ਪਿੰ੍ਸੀਪਲ ਡਾਕਟਰ ਨੇ ਕਵਿਤਾ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ।



