ਇਟਲੀ ‘ਚ ਪੁਰਨੀਤ ਕੌਰ ਨੇ ਕੀਤਾ ਟਾਪ, ਭੱਵਿਖ ‘ਚ ਬਣੇਗੀ ਵਕੀਲ

ਇਟਲੀ ਵਿੱਚ ਅਜਿਹਾ ਹੀ ਕਰਕੇ ਦਿਖਾਇਆ ਇਟਲੀ ਦੇ ਸੂਬਾ ‘ਮਾਰਕੇ’ ਦੇ ਸ਼ਹਿਰ “ਫੇਰਮੋ” ਵਿੱਚ ਵਸਦੀ ਪੰਜਾਬੀ ਧੀ ਪੁਰਨੀਤ ਕੌਰ ਨੇ, ਜਿਸ ਨੇ ਸਿੱਧ ਕਰ ਦਿੱਤਾ ਕਿ ਅਜੋਕੇ ਯੁੱਗ ਅੰਦਰ ਮੁੰਡੇ-ਕੁੜੀਆਂ ਨਾਲੋਂ ਕਿਸੇ ਪੱਖੋਂ ਘੱਟ ਨਹੀ ਸਗੋਂ ਹਰੇਕ ਖੇਤਰ ਵਿੱਚ ਮਿਹਨਤ ਅਤੇ ਲਗਨ ਨਾਲ਼ ਅੱਗੇ ਵਧ ਰਹੀਆਂ ਹਨ।ਇਟਲੀ ਵਿਚ ਸਿੱਖਿਆ ਦੇ ਖੇਤਰ ਵਿੱਚ ਅਜਿਹੀ ਹੀ ਮੱਲ ਮਾਰੀ ਹੈ ਧੀ ਪੁਰਨੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ, ਜੋ ਕਿ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਭਾਮੀਪੁਰਾ ਨਾਲ਼ ਸਬੰਧਿਤ ਹੈ।19 ਸਾਲਾ ਇਸ ਪੰਜਾਬ ਦੀ ਧੀ ਨੇ ਇਟਲੀ ਵਿੱਚ ਆਏ ਵਿੱਦਿਆ ਦੇ ਇਸ ਸਾਲ ਦੇ ਨਤੀਜਿਆਂ ਵਿੱਚ ਪਹਿਲਾ ਦਰਜਾ ਹਾਸਲ ਕੀਤਾ ਹੈ।

ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪੁਰਨੀਤ ਕੌਰ ਨੇ ਦੱਸਿਆ ਕਿ ਮੈਂ ਨਰਸਰੀ ਤੋਂ ਲੈਕੇ ਹੁਣ ਤੱਕ ਦੀ ਪੜ੍ਹਾਈ ਇਟਲੀ ਵਿੱਚ ਹੀ ਕੀਤੀ ਹੈ। ਅੱਜ ਮੈਂ ਜੋ ਕੁਝ ਵੀ ਹਾਸਿਲ ਕੀਤਾ ਹੈ ਉਹ ਮੇਰੇ ਮਾਤਾ ਪਿਤਾ ਦੀ ਬਦੌਲਤ ਹੈ। ਪਿਤਾ ਸ.ਨਿਰਮਲ ਸਿੰਘ ਅਤੇ ਮਾਤਾ ਸੁਰਿੰਦਰ ਕੌਰ ਦੀ ਹੋਣਹਾਰ ਸਪੁੱਤਰੀ ਪੁਰਨੀਤ ਕੌਰ ਨੇ “ਮਾਤੂਰੀਤਾ ਕਲਾਸੀਕਾ” ਫਿਲੋਸਫੀ ਇਤਿਹਾਸ ਦੇ ਕੋਰਸ ਵਿੱਚੋਂ ਡਿਪਲੋਮਾ ਕਰਕੇ 100 ਪ੍ਰਤੀਸ਼ਤ ਨੰਬਰ ਲੈ ਕੇ ਮਾਪਿਆਂ ਅਤੇ ਦੇਸ਼ ਦਾ ਨਾਂ ਉੱਚਾ ਕੀਤਾ ਹੈ।ਉਸ ਨੇ ਫੇਰਮੋ ਸ਼ਹਿਰ ਦੇ “ਲੈਚੀਉ ਕਲਾਸੀਕੋ ਆਨੀਬੱਲ ਕਾਰੋ” ਸੈਕੰਡਰੀ ਸਕੂਲ ਵਿੱਚੋਂ ਸਭ ਤੋਂ ਵੱਧ ਨੰਬਰ ਲੈ ਕੇ ਇਟਲੀ ਵਿੱਚ ਵਸਦੇ ਸਮੂਹ ਭਾਰਤੀ ਭਾਈਚਾਰੇ ਦਾ ਨਾਮ ਰੌਸਨਾਇਆ ਹੈ। ਪੁਰਨੀਤ ਕੌਰ ਨੇ ਦੱਸਿਆ ਕਿ ਹੁਣ ਅੱਗੇ ਦੀ ਪੜ੍ਹਾਈ ਵਿੱਚ ਉਹ ਲਾਅ (ਕਾਨੂੰਨ) ਸੰਬੰਧੀ ਪੜ੍ਹਾਈ ਕਰਨਾ ਚਾਹੁੰਦੀ ਹੈ ਅਤੇ ਭਾਰਤ ਦੇਸ਼ ਦਾ ਨਾਮ ਚਮਕਾਉਣਾ ਚਾਹੁੰਦੀ ਹੈ। ਉਹ ਹਰ ਲੋੜਵੰਦ ਦੀ ਸਹਾਇਤਾ ਕਰਨਾ ਚਾਹੁੰਦੀ ਹੈ। ਉਸ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਹੈ ਕਿ ਉਹ 2001 ਵਿੱਚ ਇਟਲੀ ਆਇਆ ਸੀ ਇੱਥੇ ਮਿਹਨਤ ਮੁਸ਼ਕਤ ਕਰਕੇ ਉਹਨਾਂ ਆਪਣੇ ਬੱਚੇ ਨੂੰ ਇਸ ਮੁਕਾਮ ‘ਤੇ ਲਿਆਂਦਾ ਅੱਜ ਉਸ ਨੂੰ ਇੱਕ ਧੀ ਦਾ ਪਿਤਾ ਹੋਣ ਵਿੱਚ ਮਾਣ ਮਹਿਸੂਸ ਹੋ ਰਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.