ਇਰਾਕ ‘ਚ ਮੇਰੀਆਂ ਅੱਖਾਂ ਸਾਹਮਣੇ ਹੋਇਆ ਪੰਜਾਬੀਆਂ ਦਾ ਕਤਲ: ਹਰਜੀਤ

ਚੰਡੀਗੜ੍ਹ: ਇਰਾਕ ਵਿੱਚ 39 ਭਾਰਤੀਆਂ ਦੇ ਨਾਲ ਅਗ਼ਵਾ ਕੀਤੇ ਜਾਣ ਤੋਂ ਬਾਅਦ ਜੂਨ 2014 ਵਿੱਚ ਆਈ.ਐਸ. ਦੇ ਚੁੰਗਲ ਵਿੱਚੋਂ ਭੱਜਣ ‘ਚ ਕਾਮਯਾਬ ਰਹਿਣ ਵਾਲੇ ਹਰਜੀਤ ਮਸੀਹ ਨੇ ਅੱਜ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਇਹੋ ਕਹਿ ਰਹੇ ਸਨ ਕਿ ਹੋਰ ਸਾਰੇ ਮਾਰੇ ਜਾ ਚੁੱਕੇ ਹਨ। ਮਸੀਹ ਨੇ ਅੱਜ ਵੀ ਕਿਹਾ,”ਮੈਂ ਪਿਛਲੇ ਤਿੰਨ ਸਾਰਾਂ ਤੋਂ ਕਹਿ ਰਿਹਾ ਹਾਂ ਕਿ ਆਈ.ਐਸ. ਦੇ ਅੱਤਵਾਦੀਆਂ ਨੇ ਸਾਰੇ 39 ਭਾਰਤੀਆਂ ਨੂੰ ਮਾਰ ਦਿੱਤਾ ਹੈ।”

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਲਾ ਅਫ਼ਗਾਨਾ ਦੇ ਰਹਿਣ ਵਾਲੇ ਮਸੀਹ ਨੇ ਕਿਹਾ,”ਮੈਂ ਸੱਚ ਬੋਲਿਆ ਸੀ।” ਮਸੀਹ ਨੇ ਕਿਹਾ ਕਿ ਉਨ੍ਹਾਂ ਮੇਰੀਆਂ ਅੱਖਾਂ ਸਾਹਮਣੇ ਮਾਰ ਦਿੱਤਾ ਸੀ, ਮੈਂ ਇੰਨੇ ਸਾਲਾਂ ਤੋਂ ਇਹ ਕਹਿ ਰਿਹਾ ਹਾਂ। ਮੈਨੂੰ ਹੈਰਾਨੀ ਹੋ ਰਹੀ ਹੈ ਕਿ ਸਰਕਾਰ ਨੇ ਉਸ ਦੀ ਗੱਲ ਨੂੰ ਕਿਉਂ ਨਹੀਂ ਸੀ ਮੰਨਿਆ। ਹਾਲਾਂਕਿ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਰਾਜ ਸਭਾ ਵਿੱਚ ਕਿਹਾ ਸੀ ਕਿ ਹਰਜੀਤ ਮਸੀਹ ਨੇ ਮਨਘੜਤ ਕਹਾਣੀ ਸੁਣਾਈ ਸੀ।

ਮਸੀਹ ਨੇ ਦੱਸਿਆ ਕਿ 2014 ਵਿੱਚ ਉਹ ਇਰਾਕ ਦੀ ਫੈਕਟਰੀ ਵਿੱਚ ਕੰਮ ਕਰ ਰਹੇ ਸਨ ਤਾਂ ਇੱਕ ਦਿਨ ਅੱਤਵਾਦੀਆਂ ਨੇ ਉਨ੍ਹਾਂ ਨੂੰ ਅਗ਼ਵਾ ਕਰ ਲਿਆ ਤੇ ਕੁਝ ਦਿਨਾਂ ਤਕ ਬੰਧਕ ਬਣਾਈ ਰੱਖਿਆ। ਇੱਕ ਦਿਨ ਉਨ੍ਹਾਂ ਸਾਰਿਆਂ ਨੂੰ ਗੋਡਿਆਂ ਪਰਨੇ ਬੈਠਾ ਲਿਆ ਤੇ ਗੋਲ਼ੀਆਂ ਮਾਰ ਦਿੱਤੀਆਂ। ਮਸੀਹ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਸੀ ਕਿ ਬਚ ਗਿਆ, ਮੇਰੇ ਵੀ ਇੱਕ ਗੋਲ਼ੀ ਪੱਟ ਵਿੱਚ ਵੱਜੀ ਸੀ ਤੇ ਮੈਂ ਬੇਹੋਸ਼ ਸੀ।

ਉਹ ਜ਼ਖ਼ਮੀ ਹਾਲਤ ਵਿੱਚ ਆਈ.ਐਸ. ਦੇ ਅੱਤਵਾਦੀਆਂ ਨੂੰ ਝਕਾਨੀ ਦੇ ਕੇ ਭਾਰਤ ਵਾਪਿਸ ਪਰਤ ਆਇਆ ਸੀ। ਨੌਕਰੀ ਦੀ ਤਲਾਸ਼ ਵਿੱਚ ਇਰਾਕ ਗਏ 39 ਭਾਰਤੀ 2014 ਤੋਂ ਲਾਪਤਾ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੋਸ਼ਿਆਰਪੁਰ, ਕਪੂਰਥਲਾ ਤੇ ਜਲੰਧਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.