ਸਟਾਫ ਰਿਪੋਰਟਰ, ਖੰਨਾ : ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵੱਲੋਂ ਇਲਾਕੇ ਭਰ ਦੇ ਸਕੂਲਾਂ ਦਾ ਇੰਟਰ ਸਕੂਲ ਸੱਭਿਆਚਾਰਕ ਤੇ ਖੇਡ ਮੁਕਾਬਲੇ ਆਯੋਜਿਤ ਕੀਤੇ ਗਏ। ਇਸ ‘ਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਲਗਪਗ ਸਾਰੀਆਂ ਹੀ ਸਹਿ ਅਕਾਦਮਿਕ ਗਤੀਵਿਧੀਆਂ ‘ਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਤੇ ਪਹਿਲਾ ਸਥਾਨ ਹਾਸਲ ਕੀਤਾ। ਜਾਣਕਾਰੀ ਦਿੰਦਿਆਂ ਸਕੂਲ ਪਿੰ੍ਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨਵਜੋਤ ਕੌਰ ਜਮਾਤ ਬਾਰਵੀਂ ਦੀ ਵਿਦਿਆਰਥਣ ਨੇ ਕਲਾਜ ਮੇਕਿੰਗ ਮੁਕਾਬਲੇ ‘ਚੋਂ, ਬਬਲੀਨ ਕੌਰ ਨੇ ਕਵਿਤਾ ਉਚਾਰਨ ਮੁਕਾਬਲੇ ‘ਚੋਂ, ਮਹਿਕਪ੍ਰਰੀਤ ਕੌਰ, ਦਿਲਪ੍ਰਰੀਤ ਕੌਰ ਤੇ ਕਰਮਵੀਰ ਕੌਰ ਦੇ ਜੱਥੇ ਨੇ ਕਵੀਸ਼ਰੀ ‘ਚੋਂ, ਫਤਿਹ ਸਿੰਘ ਜਮਾਤ ਤੀਸਰੀ ਦੇ ਵਿਦਿਆਰਥੀ ਨੇ ਕਾਰਟੂਨ ਮੇਕਿੰਗ ਮੁਕਾਬਲੇ ‘ਚੋਂ ਪਹਿਲਾ ਸਥਾਨ ਤੇ ਐਸ਼ਲੀਨ ਕੌਰ ਦਸਵੀਂ ਜਮਾਤ ਦੀ ਵਿਦਿਆਰਥਣ ਨੇ ਰੰਗੋਲੀ ਮੇਕਿੰਗ ਮੁਕਾਬਲੇ ‘ਚੋਂ ਤੀਸਰਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ, ਮਾਤਾ ਪਿਤਾ ਤੇ ਆਪਣੇ ਅਧਿਆਪਕਾਂ ਦਾ ਨਾਮ ਰੋਸ਼ਨ ਕੀਤਾ। ਸਮੂਹ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਿੰ੍ਸੀਪਲ ਵੱਲੋਂ ਇਨਾਂ੍ਹ ਵਿਦਿਆਰਥੀਆਂ ਦੇ ਨਾਲ-ਨਾਲ ਇਨਾਂ੍ਹ ਦੇ ਕੋਚ ਸ਼ਾਲੂ ਗੋਰੀਆ, ਰਜਿੰਦਰ ਕੌਰ ਤੇ ਨੈਨਸੀ ਸ਼ਰਮਾ ਨੂੰ ਵੀ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਤੇ ਆਨਰੇਰੀ ਸਕੱਤਰ ਗੁਰਮੋਹਨ ਸਿੰਘ ਵਾਲੀਆ ਨੇ ਇਸ ਸਫਲਤਾ ਦੀ ਵਧਾਈ ਦਿੱਤੀ।