ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਹਲਕਾ ਕੂੰਮਕਲਾਂ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸੂਬਾ ਮੀਤ ਪ੍ਰਧਾਨ ਥਾਪਿਆ ਹੈ।

ਭਾਜਪਾ ਦੇ ਨਵੇਂ ਬਣੇ ਸੂਬਾ ਮੀਤ ਪ੍ਰਧਾਨ ਇੰਦਰ ਇਕਬਾਲ ਸਿੰਘ ਅਟਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਡਾ, ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ, ਸਹਿ ਇੰਚਾਰਜ ਨਰਿੰਦਰ ਸਿੰਘ ਰੈਣਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਸੰਗਠਨ ਮਹਾਂ ਮੰਤਰੀ ਨਿਵਾਸੁਲੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਭਾਜਪਾ ਨੂੰ ਪੇਂਡੂ ਤੇ ਸ਼ਹਿਰੀ ਖੇਤਰਾਂ ‘ਚ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਈ ਜਾ ਸਕੇ।

ਉਹ ਪਾਰਟੀ ਦੀ ਮਜ਼ਬੂਤੀ ਲਈ ਹਰ ਪਾਰਟੀ ਵਰਕਰ ਦਾ ਸਹਿਯੋਗ ਲੈਣਗੇ। ਉਨਾਂ੍ਹ ਕਿਹਾ ਕਿ ਜਿੰਨੀਆਂ ਮਰਜ਼ੀ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਗਠਜੋੜ ਬਣਾ ਲੈਣ ਪਰ ਦੇਸ਼ ਦੇ ਲੋਕਾਂ ਨੇ ਨਰਿੰਦਰ ਮੋਦੀ ਦੀ ਅਗਵਾਈ ‘ਚ 2024 ਤੀਜੀ ਵਾਰ ਵੀ ਭਾਜਪਾ ਦੀ ਸਰਕਾਰ ਹੀ ਬਣੇਗੀ।