Ad-Time-For-Vacation.png

ਐਨ ਐਸ ਜੀ ‘ਚ ਮੈਂਬਰਸ਼ਿਪ ਲਈ ਭਾਰਤ ਦੇ ਹੱਕ ‘ਚ ਨਿੱਤਰਿਆ ਕੈਨੇਡਾ

ਕਿਹਾ, ਪ੍ਰਮਾਣੂ ਸਪਲਾਈਕਰਤਾ ਗਰੁੱਪ ਹੋਵੇਗਾ ਮਜ਼ਬੂਤ

ਨਵੀਂ ਦਿੱਲੀ, ਪ੍ਰਮਾਣੂ ਸਪਲਾਈਕਰਤਾ ਗਰੁੱਪ (ਐਨ ਐਸ ਜੀ) ਵਿਚ ਮੈਂਬਰਸ਼ਿਪ ਲਈ ਕੈਨੇਡਾ, ਭਾਰਤ ਦੇ ਹੱਕ ਵਿਚ ਨਿੱਤਰਿਆ ਹੈ। ਕੈਨੇਡਾ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਭਾਰਤ ਨੂੰ ਐਨ ਐਸ ਜੀ ਦੀ ਮੈਂਬਰਸ਼ਿਪ ਮਿਲਦੀ ਹੈ ਤਾਂ ਇਸ ਨਾਲ ਗਰੁੱਪ ਹੋਰ ਮਜ਼ਬੂਤ ਹੋਵੇਗਾ। ਕੈਨੇਡਾ ਦੇ ਕਾਰਜਕਾਰੀ ਹਾਈ ਕਮਿਸ਼ਨਰ ਜੇਸ ਡੂਟਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਐਨ ਐਸ ਜੀ ਮੈਂਬਰ ਭਾਰਤ ਨੂੰ ਗਰੁੱਪ ਵਿਚ ਸ਼ਾਮਲ ਕਰਨ ਲਈ ਸਹਿਮਤ ਹਨ ਅਤੇ ਭਾਰਤ ਵੀ ਇਸ ਦਾ ਮਜ਼ਬੂਤ ਦਾਅਵੇਦਾਰ ਹੈ। ਉਨ•ਾਂ ਇਹ ਵੀ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਐਨ ਐਸ ਜੀ ਵਿਚ ਭਾਰਤ ਦੀ ਮੈਂਬਰਸ਼ਿਪ ਕੌਮਾਂਤਰੀ ਪ੍ਰਮਾਣੂ ਅਪ੍ਰਸਾਰ ਸੰਧੀ ਵਿਚ ਜਾਨ ਫੂਕੇਗੀ। ਉੱਧਰ ਅਮਰੀਕਾ ਨੇ ਪ੍ਰਮਾਣੂ ਸਪਲਾਈਕਰਤਾ ਸਮੂਹ (ਐਨ. ਐਸ. ਜੀ.) ਦੇ ਮੈਂਬਰਾਂ ਨੂੰ ਸਿਓਲ ‘ਚ ਬੈਠਕ ‘ਚ ਸ਼ਾਮਲ ਹੋਣ ਸਬੰਧੀ ਭਾਰਤ ਦੀ ਬੇਨਤੀ ‘ਤੇ ਵਿਚਾਰ ਕਰਨ ਅਤੇ ਉਸ ਨੂੰ ਸਮਰਥਨ ਦੇਣ ਦੀ ਗੱਲ ਕਹੀ ਹੈ। ਵਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੋਸ਼ ਅਰਨੈਸਟ ਨੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਮੇਰਾ ਮੰਨਣਾ ਹੈ ਕਿ ਭਾਰਤ ਮੈਂਬਰਸ਼ਿਪ ਲਈ ਤਿਆਰ ਹੈ ਅਤੇ ਅਮਰੀਕਾ ਹਿੱਸਾ ਲੈਣ ਵਾਲੀਆਂ ਸਰਕਾਰਾਂ ਨੂੰ ਅਪੀਲ ਕਰਦਾ ਹੈ ਕਿ ਉਹ ਐਨ. ਐਸ. ਜੀ. ਦੀ ਬੈਠਕ ‘ਚ ਭਾਰਤ ਨੂੰ ਸਮਰਥਨ ਦੇਣ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.