Ad-Time-For-Vacation.png

ਐਨਡੀਪੀ ਆਗੂ ਨੇ ਸਿੱਖ ਰੈਲੀ ਵਿੱਚ ਹਿੱਸਾ ਲੈਣ ਦੇ ਫੈਸਲੇ ਦਾ ਪੱਖ ਪੂਰਿਆ:ਮਨੁੱਖੀ ਹੱਕਾਂ ਲਈ ਅਵਾਜ਼ ਬੁਲੰਦ ਕਰਦਾ ਰਹਾਂਗਾ

ਓਟਵਾ,: ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਉਹ ਅੱਤਵਾਦ ਨਾਲ ਸਬੰਧਤ ਹਰ ਕਾਰੇ ਦੀ ਨਿਖੇਧੀ ਕਰਦੇ ਹਨ ਫਿਰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਸ ਲਈ ਕਿਹੜੀ ਧਿਰ ਜ਼ਿੰਮੇਵਾਰ ਹੋਵੇ।
ਐਨਡੀਪੀ ਦੀ ਵੈੱਬਸਾਈਟ ਉੱਤੇ ਪੋਸਟ ਕੀਤੇ ਬਿਆਨ ਵਿੱਚ ਜਗਮੀਤ ਸਿੰਘ ਨੇ ਜੂਨ 2015 ਵਿੱਚ ਕੈਲੇਫੋਰਨੀਆ ਵਿੱਚ ਹੋਈ ਰੈਲੀ ਵਿੱਚ ਹਿੱਸਾ ਲੈਣ ਦੇ ਆਪਣੇ ਫੈਸਲੇ ਦਾ ਪੱਖ ਪੂਰਿਆ। ਇਹ ਰੈਲੀ 1984 ਵਿੱਚ ਹਰਿਮੰਦਰ ਸਾਹਿਬ ਉੱਤੇ ਕੀਤੀ ਗਈ ਚੜ੍ਹਾਈ ਦੌਰਾਨ ਮਾਰੇ ਗਏ 10,000 ਸਿੱਖਾਂ ਲਈ ਆਯੋਜਿਤ ਕੀਤੇ ਗਏ ਯਾਦਗਾਰੀ ਸਮਾਰੋਹ ਦਾ ਹਿੱਸਾ ਸੀ। ਪਰ ਇਸ ਨੂੰ ਸਿੱਖਾਂ ਦੇ ਵੱਖਰੇ ਮੁਲਕ ਬਣਾਉਣ ਦੀ ਮੰਗ ਦਾ ਸਮਰਥਕ ਵੀ ਮੰਨਿਆ ਗਿਆ।
ਜਗਮੀਤ ਸਿੰਘ ਨੇ ਆਖਿਆ ਕਿ ਉਹ ਲੰਮੇਂ ਸਮੇਂ ਤੋਂ ਮਨੁੱਖੀ ਅਧਿਕਾਰਾਂ ਦੀ ਪੈਰਵੀ ਕਰਨ ਵਾਲੇ ਇਨਸਾਨ ਰਹੇ ਹਨ। ਇਸ ਦੇ ਨਾਲ ਹੀ 1984 ਵਿੱਚ ਹੋਏ ਸਿੱਖਾਂ ਦੇ ਘਾਣ ਦੇ ਸਦਮੇ ਵਿੱਚੋਂ ਬਾਹਰ ਨਿਕਲਣ ਲਈ ਉਹ ਸਿੱਖ ਕਮਿਊਨਿਟੀ ਨੂੰ ਥੋੜ੍ਹਾ ਸਮਾਂ ਤੇ ਥਾਂ ਦੇਣ ਦੇ ਵੀ ਹਮਾਇਤੀ ਹਨ। ਉਹ 1984 ਵਿੱਚ ਸਿੱਖਾਂ ਦੇ ਹੋਏ ਕਤਲੇਆਮ ਨੂੰ ਨਸਲਕੁਸ਼ੀ ਮੰਨਦੇ ਹਨ। ਪਰ ਉਨ੍ਹਾਂ ਕਦੇ ਵੀ ਇਸ ਦੀ ਪ੍ਰਤੀਕਿਰਿਆ ਵਜੋਂ ਹਿੰਸਾ ਦਾ ਸਹਾਰਾ ਲਏ ਜਾਣ ਦੀ ਗੱਲ ਨੂੰ ਸਹੀ ਨਹੀਂ ਮੰਨਿਆ।ਉਨ੍ਹਾਂ ਆਖਿਆ ਕਿ 1984 ਵਿੱਚ ਹੋਈਆਂ ਘਟਨਾਵਾਂ ਪ੍ਰਤੀ ਉਨ੍ਹਾਂ ਦੀ ਪ੍ਰਤੀਕਿਰਿਆ ਆਪਣੀ ਪਛਾਣ ਨੂੰ ਗ਼ਲ ਲਾਉਣ ਦੀ ਕੋਸ਼ਿਸ਼ ਸੀ ਤੇ ਉਹ ਇਹ ਯਕੀਨੀ ਬਣਾਉਣ ਲਈ ਕੋਸ਼ਿਸ਼ ਕਰਦੇ ਰਹਿਣਗੇ ਕਿ ਹਾਸ਼ੀਏ ਉੱਤੇ ਮੌਜੂਦ ਲੋਕਾਂ ਦੀਆਂ ਆਵਾਜ਼ਾਂ ਨੂੰ ਚੁੱਪ ਨਹੀਂ ਕਰਵਾਇਆ ਜਾ ਸਕਦਾ। ਮਨੁਖੀ ਹੱਕਾ ਦ ਿਗੱਲ ਕਰਦਾ ਰਹਾਂਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.