ਓਟਵਾ : ਓਨਟਾਰੀਓ ਐਮਪੀ ਲਿਓਨਾ ਐਲੇਸਲੇਵ ਨੇ ਉਸ ਸਮੇਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਦੋਂ ਸੋਮਵਾਰ ਨੂੰ ਉਨ੍ਹਾਂ ਹਾਊਸ ਆਫ ਕਾਮਨਜ਼ ਵਿੱਚ ਇਹ ਐਲਾਨ ਕੀਤਾ ਕਿ ਉਹ ਲਿਬਰਲਾਂ ਦਾ ਸਾਥ ਛੱਡ ਕੇ ਕੰਜ਼ਰਵੇਟਿਵਾਂ ਦੇ ਖੇਮੇ ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਇਸ ਸਾਲ ਦਲ ਬਦਲਣ ਦੀ ਇਹ ਪਹਿਲੀ ਘਟਨਾ ਹੈ। ਕੰਜ਼ਰਵੇਟਿਵਾਂ ਦੇ ਖੇਮੇ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਐਲੇਸਲੇਵ ਨੇ ਆਖਿਆ ਕਿ ਉਹ ਦੇਸ਼ ਦੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਤ ਹੈ। ਉਨ੍ਹਾਂ ਇਹ ਵੀ ਆਖਿਆ ਕਿ
ਉਨ੍ਹਾਂ ਨੂੰ ਆਰਥਿਕ ਤੇ ਵਿਦੇਸ਼ ਨੀਤੀ ਸਬੰਧੀ ਚਿੰਤਾ ਵੀ ਪਰੇਸ਼ਾਨ ਕਰ ਰਹੀ ਹੈ। ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋਣ ਉੱਤੇ ਉਨ੍ਹਾਂ ਦਾ ਤਾੜੀਆਂ ਮਾਰ ਕੇ ਤੇ ਹੱਥ ਮਿਲਾ ਕੇ ਨਿੱਘਾ ਸਵਾਗਤ ਕੀਤਾ ਗਿਆ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


