ਅੰਮ੍ਰਿਤਸਰ:ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 96ਵੇਂ ਸਥਾਪਨਾ ਦਿਵਸ ਸਬੰਧੀ ਹੋਏ ਸਮਾਗਮ ਵਿੱਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਪ੍ਰੋ. ਬਡੂੰਗਰ ਨੇ ਸਮੁੱਚੇ ਖਾਲਸਾ ਪੰਥ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸਥਾਪਨਾ ਦਿਵਸ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਇਮੀ ਵਾਸਤੇ ਸੈਂਕੜੇ ਸਿੱਖਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ, ਹਜ਼ਾਰਾਂ ਜੇਲ਼੍ਹਾਂ ਵਿੱਚ ਗਏ ਅਤੇ ਲੱਖਾਂ ਸਿੱਖ ਇਸ ਲਹਿਰ ਤੋਂ ਪ੍ਰਭਾਵਿਤ ਹੋਏ। ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਅਤੇ ਮਾਣਮਤੀ ਸੰਸਥਾ ਹੈ। ਇਸ ਸਿਰਮੌਰ ਸੰਸਥਾ ਨੇ ਦੇਸ਼ ਵਿੱਚ ਜਿੱਥੇ ਵੀ ਕਿਤੇ ਔਕੜ ਆਈ ਮੋਹਰੀ ਹੋ ਕੇ ਸਿੱਖਾਂ ਦੇ ਨਾਲ-ਨਾਲ ਹਰ ਜਾਤ ਤੇ ਹਰ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੇ ਖਾਲਸਾ ਪੰਥ ਨੂੰ ਵਿਸ਼ਵਾਸ ਦੁਆਇਆ ਜਾਂਦਾ ਹੈ ਕਿ ਉਨ੍ਹਾਂ ਦੀਆਂ ਉਮੀਦਾਂ ਤੇ ਪੂਰਾ ਉਤਰਨ ਦਾ ਯਤਨ ਕੀਤਾ ਜਾਵੇਗਾ। ਸਤਲੁਜ-ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਉਨ੍ਹਾਂ ਕਿਹਾ ਹੈ ਕਿ ਕਮੇਟੀ ਇਸ ਮਾਮਲੇ ‘ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਵਕਤ ਤਿਆਰ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


