ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਫੂਡ ਐਂਡ ਸਿਵਲ ਸਪਲਾਈ ਇੰਸਪੈਕਟਰ ਗੁਲਾਬ ਸਿੰਘ ਤੇ ਨਿਰਮਲ ਸਿੰਘ ਸਕੱਤਰ ਜਨਰਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਗਵਾਈ ‘ਚ ਹੋਈ। ਜਿਸ ‘ਚ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਜਾਰੀ ਕੀਤੇ ਅਧੂਰੇ ਨੋਟੀਫਿਕੇਸ਼ਨ ਦੇ ਰੋਸ ਵਜੋਂ ਬਰਨਾਲਾ ਜ਼ਿਲ੍ਹੇ ਦੇ ਵਿਧਾਇਕਾਂ ਨੂੰ ਰੋਸ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅਜੇ ਤੱਕ ਐਨਪੀ ਐਸ. ਮੁਲਾਜ਼ਮਾਂ ਨੂੰ ਨਾ ਤਾਂ ਜੀਪੀ.ਐੱਫ. ਨੰਬਰ ਅਲਾਟ ਕੀਤਾ ਗਿਆ ਹੈ ਅਤੇ ਨਾ ਹੀ ਐਨਪੀਐਸ ਦੀ ਕਟੌਤੀ ਬੰਦ ਹੋਈ ਹੈ। ਜਲਦ ਤੋਂ ਜਲਦ ਐਸਓਪੀ ਜਾਰੀ ਕਰਨ ਦੀ ਮੰਗ ਕੀਤੀ।
ਇਸ ਮੌਕੇ ਜ਼ਿਲਾ ਕਨਵੀਨਰ ਗੁਲਾਬ ਸਿੰਘ, ਜਨਰਲ ਸਕੱਤਰ ਨਿਰਮਲ ਸਿੰਘ ਪੱਖੋਂ ਕਲਾ, ਦਲਜੀਤ ਸਿੰਘ ਜਿਲ੍ਹਾ ਕੋ-ਕਨਵੀਨਰ ਨੇ ਮੰਗ ਕੀਤੀ ਕਿ ਪੈਨਸ਼ਨ ਤੈਅ ਕਰਨ ਸਮੇਂ 20 ਸਾਲਾਂ ਦੀ ਸਰਵਿਸ ਤੇ ਪੂਰੀ ਪੈਨਸ਼ਨ ਦਿੱਤੀ ਜਾਵੇ। ਨੌਕਰੀਆਂ ਲੇਟ ਮਿਲਣ ਕਾਰਨ ਸਰਵਿਸ ਦਾ ਸਮਾਂ ਘੱਟ ਰਹਿ ਜਾਣ ਕਾਰਨ ਬਹੁਤ ਸਾਰੇ ਮੁਲਜ਼ਮ ਸਾਥੀ ਪੈਨਸ਼ਨ ਦਾ ਪੂਰਾ ਲਾਭ ਨਾ ਮਿਲਣ ਕਾਰਨ ਐੱਨਪੀਐੱਸ ਮੁਲਾਜ਼ਮਾਂ ‘ਤੇ ਦੋਹਰੀ ਮਾਰ ਪੈਂਦੀ ਹੈ।
ਇਸ ਮੌਕੇ ਹਾਜ਼ਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨਾ ਸਮਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਵਿਸਥਾਰ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ ਕਮੇਟੀ ਪੰਜਾਬ ਦੀ ਅਗਵਾਈ ‘ਚ ਸੰਘਰਸ਼ ਜਾਰੀ ਰਹੇਗਾ। ਇਸ ਮੀਟਿੰਗ ‘ਚ ਪਰਮਿੰਦਰ ਸਿੰਘ, ਅਮਨਦੀਪ ਸਿੰਘ, ਨਿਰਮਲਜੀਤ ਸਿੰਘ, ਸੁਖਵਿੰਦਰ ਸਿੰਘ, ਰਮਨਦੀਪ ਸਿੰਘ, ਯਾਦਵਿੰਦਰ ਸਿੰਘ, ਪ੍ਰਦੀਪ ਕੁਮਾਰ, ਅਮਰੀਕ ਸਿੰਘ, ਗਗਨ ਸ਼ਰਮਾ, ਕੇਵਲ ਸਿੰਘ, ਸੁਖਬੀਰ ਸਿੰਘ, ਰੁਪਿੰਦਰਜੀਤ ਸਿੰਘ ਤੇ ਮਨਜੀਤ ਸਿੰਘ ਆਦਿ ਸ਼ਾਮਿਲ ਹੋਏ।



