ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਖ਼ਾਲਸੇ ਦੀ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਪ੍ਰਬੰਧਕਾਂ ਵਲੋਂ ਸੰਗਤ ਤੇ ਸੁਸਾਇਟੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵ ਨਾਲ 2 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਬਖ਼ਸ ਸਿੰਘ ਤੇ ਗੁਰੂ ਘਰ ਦੇ ਨਿਸ਼ਕਾਮ ਸੇਵਕ ਬਾਬਾ ਮੋਹਣ ਸਿੰਘ ਨੇ ਦੱਸਿਆ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਮਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਸ਼ਾਮ ਨੂੰ 7.30 ਵਜੇ ਤੋਂ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਨਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਭਾਗਾਂ ਭਰੇ ਸਮੇਂ ਦਾ ਲਾਹਾ ਲੈਣ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


