ਕਸ਼ਮੀਰ ਮੁੱਦਾ ਸੁਲਝਾਉਣ ਲਈ ਅਮਰੀਕਾ ਜਾਂ ਚੀਨ ਨੂੰ ਵਿਚੋਲਾ ਬਣਾਏ ਭਾਰਤ : ਫ਼ਾਰੂਕ ਅਬਦੁੱਲਾ

ਜੰਮੂ ਕਸ਼ਮੀਰ,: ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਭਾਰਤ ਨੂੰ ਕਸ਼ਮੀਰ ਮੁੱਦੇ ਦਾ ਹੱਲ ਕੱਢਣ ਲਈ ਵਿਚੋਲਗੀ ਵਾਸਤੇ ਅਮਰੀਕਾ ਜਾਂ ਚੀਨ ਵਰਗੇ ਤੀਜੇ ਪੱਖ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਸ਼ੁੱਕਰਵਾਰ ਨੂੰ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ‘ਚ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਜੰਗ ਮਸਲੇ ਦਾ ਹੱਲ ਨਹੀਂ ਹੈ। ਉਨ•ਾਂ ਕੋਲ ਵੀ ਪ੍ਰਮਾਣੂ ਬੰਬ ਹਨ ਤੇ ਸਾਡੇ ਕੋਲ ਵੀ। ਇਹ ਮਸਲਾ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਭਾਰਤ-ਪਾਕਿਸਤਾਨ ਵਿਚਾਲੇ ਕਸ਼ਮੀਰ ਨੂੰ ਲੈ ਕੇ ਜਾਰੀ ਵਿਵਾਦ ‘ਤੇ ਉਨ•ਾਂ ਕਿਹਾ ਕਿ ਦੋਸਤਾਂ ਨੂੰ ਮੁੱਦਾ ਹੱਲ ਕਰਨ ਲਈ ਨਾਲ ਲਓ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਦਾ ਮੁੱਦਾ ਸੁਲਝਾਉਣ ਲਈ ਵਿਚੋਲਗੀ ਦੀ ਗੱਲ ਕਹੀ ਹੈ ਤੇ ਨਾਲ ਹੀ ਚੀਨ ਨੇ ਵੀ ਅਜਿਹੀ ਪੇਸ਼ਕਸ਼ ਕੀਤੀ ਹੈ। ਫ਼ਾਰੂਕ ਅਬਦੁੱਲਾ ਦੇ ਬਿਆਨ ‘ਤੇ ਟਿੱਪਣੀ ਕਰਦਿਆਂ ਸੂਬੇ ਦੇ ਮੌਜੂਦਾ ਉਪ ਮੁੱਖ ਮੰਤਰੀ ਨਿਰਮਲ ਸਿੰਘ ਨੇ ਕਿਹਾ, ”ਮੈਂ ਇਸ ਗੱਲ ਦੀ ਨਿਖੇਧੀ ਕਰਦਾ ਹਾਂ। ਅਬਦੁੱਲਾ ਜਦੋਂ ਖ਼ੁਦ ਮੁੱਖ ਮੰਤਰੀ ਸੀ ਤਾਂ ਕਹਿੰਦੇ ਸੀ ਪਾਕਿਸਤਾਨ ‘ਤੇ ਹਮਲਾ ਕਰਨਾ ਚਾਹੀਦਾ ਹੈ ਤੇ ਹੁਣ ਹੋਰ ਬਿਆਨ ਦੇ ਰਹੇ ਹਨ।”

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.