ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਸ਼ਮੀਰ ਸਾਡਾ ਹੈ ਅਤੇ ਕੋਈ ਵੀ ਇਸ ਨੂੰ ਸਾਡੇ ਕੋਲੋਂ ਖੋਹ ਨਹੀਂ ਸਕਦਾ। ਸ਼ਨੀਵਾਰ ਇਕ ਟੈਲੀਵਿਜ਼ਨ ਸੰਮੇਲਨ ‘ਚ ਬੋਲਦਿਆਂ ਰਾਜਨਾਥ ਸਿੰਘ ਨੇ ਸੰਕੇਤ ਦਿੱਤਾ ਕਿ ਜੇ ਲੋੜ ਪਈ ਤਾਂ ਦੇਸ਼ ਦੀ ਸੁਰੱਖਿਆ ਲਈ ਅਸੀਂ ਮੁੜ ਤੋਂ ਸਰਹੱਦ ਪਾਰ ਕਰਨ ਤੋਂ ਝਿਜਕਾਂਗੇ ਨਹੀਂ। ਕੋਈ ਵੀ ਸਾਡੇ ਕੋਲੋਂ ਕਸ਼ਮੀਰ ਨੂੰ ਲਿਜਾ ਨਹੀਂ ਸਕਦਾ। ਜਿਹੜੇ ਵਿਅਕਤੀ ਜੇਹਾਦ ਦਾ ਪ੍ਰਚਾਰ ਕਰ ਰਹੇ ਹਨ, ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਪਹਿਲਾਂ ਉਹ ਖੁਦ ਜੇਹਾਦ ਦੀ ਸੱਚਾਈ ਨੂੰ ਸਮਝਣ ਅਤੇ ਉਸ ਤੋਂ ਬਾਅਦ ਕਸ਼ਮੀਰ ਵਿਚ ਸਾਡੇ ਬੱਚਿਆਂ ਨੂੰ ਬਹਿਕਾਉਣ ਬਾਰੇ ਪ੍ਰਚਾਰ ਕਰਨ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕਸ਼ਮੀਰ ਦੇ ਨੌਜਵਾਨ ਅਤੇ ਬੱਚੇ ਸਾਡੇ ਆਪਣੇ ਬੱਚੇ ਹਨ। ਸਰਕਾਰ ਨੇ ਪਹਿਲੀ ਵਾਰ ਪੱਥਰਬਾਜ਼ੀ ‘ਚ ਸ਼ਾਮਲ ਹੋਣ ਵਾਲਿਆਂ ਨੂੰ ਮੁਆਫ ਕਰ ਦਿੱਤਾ ਹੈ। ਕਸ਼ਮੀਰ ‘ਚ ਪੱਥਰਬਾਜ਼ੀ ਦੇ 9 ਹਜ਼ਾਰ ਮਾਮਲੇ ਦਰਜ ਹੋਏ ਸਨ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


