ਚੰਡੀਗੜ੍ਹ: ਸੁਖਬੀਰ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਬਾਦਲ-ਭਾਜਪਾ ਕਾਰਜਕਾਲ ਦੌਰਾਨ ਕਾਂਗਰਸੀ ਵਰਕਰਾਂ ਖ਼ਿਲਾਫ਼ ਦਰਜ ਹੋਏ ਕੇਸਾਂ ਦੀ ਜਾਂਚ ਲਈ ਬਣਾਏ ਜਸਟਿਸ ਮਹਿਤਾਬ ਸਿੰਘ ਕਮਿਸ਼ਨ ਨੂੰ ਪੱਖਪਾਤੀ ਦੱਸਦਿਆਂ ਰੱਦ ਕੀਤਾ ਹੈ।ਬਾਦਲ ਦਲ ਅਤੇ ਭਾਜਪਾ ਵਿਧਾਇਕਾਂ ਦੀ ਸਾਂਝੀ ਮੀਟਿੰਗ ‘ਚ ਦੋਵਾਂ ਪਾਰਟੀਆਂ ਮਤਾ ਪਾਸ ਕਰਕੇ ਕਿਹਾ ਕਿ ਇਹ ਦੋਵੇਂ ਕਮਿਸ਼ਨ ਬਾਦਲ ਦਲ ਅਤੇ ਭਾਜਪਾ ਨੂੰ ਬਦਨਾਮ ਕਰਨ ਵਾਸਤੇ ਅਤੇ ਕਾਂਗਰਸ ਦੇ ਯੋਜਨਾਬੱਧ ਫ਼ੈਸਲਿਆਂ ਨੂੰ ਲਾਗੂ ਕਰਵਾਉਣ ਲਈ ਬਣਾਏ ਗਏ ਹਨ। ਬਾਦਲ-ਭਾਜਪਾ ਵਿਧਾਇਕਾਂ ਵੱਲੋਂ ਸੋਮਵਾਰ ਨੂੰ ਸਾਂਝੀ ਮੀਟਿੰਗ ਵਿੱਚ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਕਿ ਦੋਵੇਂ ਕਮਿਸ਼ਨਾਂ ਤੋਂ ਕਿਸੇ ਕਿਸਮ ਦੇ ਇਨਸਾਫ਼ ਅਤੇ ਨਿਰਪੱਖਤਾ ਦੀ ਆਸ ਨਹੀਂ ਕੀਤੀ ਜਾ ਸਕਦੀ। ਕਮਿਸ਼ਨਾਂ ਵੱਲੋਂ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਬਾਦਲ ਦਲ-ਭਾਜਪਾ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਸਬੰਧੀ ਗੱਠਜੋੜ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ।ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਫਾਸਟਵੇਅ ਕੇਬਲ ਨੈੱਟਵਰਕ ਨਾਲ ਉਨ੍ਹਾਂ ਦੀ ਕੋਈ ਵਪਾਰਕ ਸਾਂਝ ਨਹੀਂ ਹੈ। ਵਿਧਾਨ ਸਭਾ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਬਾਦਲ ਨੇ ਕਿਹਾ ਕਿ ਬਿਨਾਂ ਸ਼ੱਕ ਟਰਾਂਸਪੋਰਟ, ਸੁੱਖ ਵਿਲਾਸ ਹੋਟਲ ਅਤੇ ਪੀਟੀਸੀ ਨਿਊਜ਼ ਚੈਨਲ ਉਨ੍ਹਾਂ ਦੀ ਮਲਕੀਅਤ ਹਨ ਪਰ ਕੇਬਲ ਨੈੱਟਵਰਕ ਨਾਲ ਉਨ੍ਹਾਂ ਦਾ ਕੋਈ ਵਾਹ ਵਾਸਤਾ ਨਹੀਂ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


