ਕੁਲਵੰਤ ਸਿੰਘ ਬਾਠ ਨੇ ਭਾਜਪਾ ਤੋਂ ਦਿਤਾ ਅਸਤੀਫ਼ਾ

ਨਵੀਂ ਦਿੱਲੀ, ((ਅਮਨਦੀਪ ਸਿੰਘ): ਗੁਰੂ ਗੋਬਿੰਦ ਸਿੰਘ ਜੀ ਬਾਰੇ ਰਾਸ਼ਟਰੀ ਸਿੱਖ ਸੰਗਤ ਦੇ ਵਿਵਾਦਾਂ ਵਿਚ ਘਿਰੇ ਸਮਾਗਮ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਅਹੁਦੇਦਾਰਾਂ ਵਲੋਂ ਕਿਨਾਰਾ ਕਰ ਲਏ ਜਾਣ ਪਿਛੋਂ ਭਾਜਪਾ ਦੇ ਪੁਰਾਣੇ ਆਗੂ ਸ.ਕੁਲਵੰਤ ਸਿੰਘ ਬਾਠ, ਜੋ ਕਿ ਦਿੱਲੀ ਗੁਰਦਵਾਰਾ ਕਮੇਟੀ ਦੇ ਮੈਂਬਰ ਵੀ ਹਨ, ਨੇ ਭਾਜਪਾ ਤੋਂ ਅਸਤੀਫਾ ਦੇ ਦਿਤਾ ਹੈ। ਸ.ਬਾਠ ਰਾਸ਼ਟਰੀ ਸਿੱਖ ਸੰਗਤ ਦੇ ਬੀਤੇ ਕਲ ਤਾਲਕਟੋਰਾ ਸਟੇਡੀਅਮ ਵਿਖੇ ਹੋਏ ਸਮਾਗਮ ਵਿਚ ਸ਼ਾਮਲ ਨਹੀਂ ਸਨ ਹੋਏ, ਜਦ ਕਿ ਉਹ ਸਮਾਗਮ ਉਲੀਕਣ ਵਾਲੀ ਕਮੇਟੀ ਦੀ ਮੀਟਿੰਗਾਂ ਵਿਚ ਸ਼ਾਮਲ ਹੁੰਦੇ ਰਹੇ ਹਨ, ਨੇ ਅਪਣਾ ਅਸਤੀਫ਼ਾ ਭਾਜਪਾ ਦਿੱਲੀ ਦੇ ਪ੍ਰਧਾਨ ਮਨੋਜ ਤਿਵਾਰੀ ਸਣੇ ਭਾਜਪਾ ਲੀਡਰਸ਼ਿਪ ਨੂੰ ਭੇਜ ਦਿਤਾ ਹੈ।ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਅਕਾਲੀ ਦਲ ਨੂੰ ਹੁਣ ਕੋਈ ਤਵੱਜੋ ਨਾ ਦੇਣ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਹਦਾਇਤਾਂ ‘ਤੇ ਸ.ਬਾਠ ਨੇ ਭਾਜਪਾ ਤੋਂ ਅਸਤੀਫਾ ਦੇ ਦਿਤਾ ਹੈ।

ਸ.ਬਾਠ ਨੇ ਕਿਹਾ, “ਮੈਂ ਅਕਾਲ ਤਖਤ ਸਾਹਿਬ ਨੂੰ ਸਮਰਪਤ ਹਾਂ। ਮੈਂ ਸਮਾਗਮ ਵਿਚ ਵੀ ਸ਼ਾਮਲ ਨਹੀਂ ਸੀ ਹੋਇਆ। ਹੁਣ ਮੈਂ ਭਾਜਪਾ ਤੋਂ ਅਸਤੀਫ਼ਾ ਦੇ ਦਿਤਾ ਹੈ” ਭਾਵੇਂ ਕਿ ਸ.ਬਾਠ ਨੇ ਦੇਵਨਾਗਰੀ (ਹਿੰਦੀ) ਵਿਚ ਲਿਖੇ ਅਪਣੇ ਅਸਤੀਫ਼ੇ ਵਿਚ ਕੂਟਨੀਤਕ ਸ਼ਬਦਾਵਲੀ ਵਰਤਦੇ ਹੋਏ ਸਿਰਫ ਐਨਾ ਹੀ ਕਿਹਾ ਹੈ, ‘ਮੈਂ ਪਿਛਲੇ ਕੁੱਝ ਦਿਨਾਂ ਤੋਂ ਪਾਰਟੀ ਵਲੋਂ ਕਰਵਾਏ ਗਏ ਪ੍ਰੋਗਰਾਮਾਂ ਵਿਚ ਲੋੜੀਂਦਾ ਸਹਿਯੋਗ ਨਹੀਂ ਕਰ ਸਕਿਆ, ਇਸ ਲਈ ਮੈਂ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ਾ ਦੇ ਰਿਹਾ ਹਾਂ।’ਜ਼ਿਕਰਯੋਗ ਹੈ ਕਿ ਸ.ਬਾਠ ਦੀ ਜੀਵਨ ਸਾਥਣ ਸਰਦਾਰਨੀ ਗੁਰਜੀਤ ਕੌਰ ਬਾਠ ਭਜਨਪੁਰਾ ਹਲਕੇ ਤੋਂ ਭਾਜਪਾ ਦੀ ਕੌਂਸਲਰ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.