ਕੇਪੀਐਸ ਗਿੱਲ ਦੇ ਭੋਗ ‘ਤੇ ਜਾਣ ਵਾਲਿਆਂ ਦਾ ਹੋਏਗਾ ਬਾਈਕਾਟ

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕੇਪੀਐਸ ਗਿੱਲ ਦੇ ਭੋਗ ‘ਤੇ ਕੋਈ ਵੀ ਸੱਚਾ ਸਿੱਖ ਨਾ ਜਾਵੇ। ਜੇਕਰ ਕੋਈ ਸਿੱਖ ਉੱਥੇ ਜਾਂਦਾ ਹੈ ਤਾਂ ਉਸ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਆਦੇਸ਼ ਜਾਰੀ ਕਰਨ ਕਿ ਜੇਕਰ ਕੋਈ ਸਿੱਖ ਉੱਥੇ ਜਾਂਦਾ ਹੈ ਤਾਂ ਉਸ ਨੂੰ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਜਾਵੇਗਾ।ਹਰਨਾਮ ਸਿੰਘ ਖਾਲਸਾ ਨੇ ਇਲਜ਼ਾਮ ਲਾਇਆ ਕਿ ਕੇਪੀਐਸ ਗਿੱਲ ਕਈ ਬੇਗੁਨਾਹ ਸਿੱਖਾਂ ਦਾ ਕਾਤਲ ਸੀ। ਉਸ ਨੇ ਪੰਜਾਬ ਵਿੱਚੋਂ ਅੱਤਵਾਦ ਨੂੰ ਖ਼ਤਮ ਕਰਨ ਦੇ ਨਾਮ ‘ਤੇ ਕਈ ਬੇਗੁਨਾਹ ਪਰਿਵਾਰਾਂ ਨੂੰ ਮੌਤ ਦੇ ਘਾਟ ਉਤਾਰਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਹਰ ਸਾਲ 6 ਜੂਨ ਨੂੰ ਘੱਲੂਘਾਰਾ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਮੁੱਚੇ ਸੰਸਾਰ ਦੇ ਸਿੱਖ ਇਸ ਦਿਹਾੜੇ ਨੂੰ ਸ਼ਾਂਤੀ ਨਾਲ ਮਨਾਉਣ ਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕੀਤੀ ਜਾਵੇ। ਖਾਲਸਾ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ 1984 ਵਿੱਚ ਅਕਾਲ ਤਖਤ ਸਾਹਿਬ ‘ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਲਾਉਣ ਲਈ ਖਾਸ ਗੈਲਰੀ ਬਣਾਈ ਜਾਵੇ। ਖਾਲਸਾ ਅੱਜ ਦਮਦਮੀ ਟਕਸਾਲ ਦੇ ਹੈੱਡ ਕਵਾਟਰ ਚੌਕ ਮਹਿਤਾ ਵਿਖੇ 6 ਜੂਨ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੱਖੀ ਗਈ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਮੁੱਚੇ ਸੰਸਾਰ ਦੇ ਸਿੱਖਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.