ਪੱਤਰ ਪੇ੍ਰਰਕ, ਖੰਨਾ : ਜੀਟੀ ਰੋਡ ‘ਤੇ ਗੁਰੂ ਅਮਰਦਾਸ ਮਾਰਕੀਟ ਨੇੜੇ ਲੋਕਾਂ ਨੂੰ ਕੁਚਲਣ ਵਾਲੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕੈਂਟਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕਾਰਵਾਈ ਕਰਦਿਆਂ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀ ਪੁਲਿਸ ਨੇ ਹਾਦਸੇ ‘ਚ ਮਰਨ ਵਾਲੀ ਰਾਜ ਕੌਰ (60) ਵਾਸੀ ਰਾਜਪੁਰਾ ਦੇ ਰਿਸ਼ਤੇਦਾਰ ਅਜੀਤ ਸਿੰਘ ਵਾਸੀ ਖੰਨਾ ਦੀ ਸ਼ਿਕਾਇਤ ‘ਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਪਾਸੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


