ਬਟਾਲਾ/ਬਰੈਂਪਟਨ (ਬੇਰੀ): ਬਟਾਲਾ ਨਿਵਾਸੀ ਪੰਜਾਬੀ ਨੌਜਵਾਨ ਦਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਬਦਮਾਸ਼ਾਂ ਨੇ ਕਤਲ ਕਰ ਦਿੱਤਾ। ਇਸ ਸਬੰਧ ਵਿਚ ਗੁਰਮੀਤ ਸਿੰਘ ਨਿਵਾਸੀ ਬਟਾਲਾ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਕੰਵਲਜੀਤ ਸਿੰਘ ਪਟਵਾਰੀ, ਨਿਵਾਸੀ ਗ੍ਰੇਟਰ ਕੈਲਾਸ਼ ਕਾਲੋਨੀ ਦਾ ਬੇਟਾ ਸੁਰਜਦੀਪ ਸਿੰਘ 3 ਸਾਲ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ 4 ਸਾਲ ਦੇ ਸਟੱਡੀ ਵੀਜ਼ਾ ‘ਤੇ ਗਿਆ ਸੀ। ਉਹ ਸਵੇਰੇ ਕੈਨੇਡਾ ਦੇ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਵਾਪਸ ਜਾ ਰਿਹਾ ਸੀ ਕਿ ਰਸਤੇ ਵਿਚ ਹਥਿਆਰਬੰਦ ਬਦਮਾਸ਼ਾਂ ਨੇ ਉਸ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਤੇ ਉਸ ਦਾ ਪਰਸ ਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ। ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਅੱਜ ਸਵੇਰੇ 5 ਵਜੇ ਫੋਨ ‘ਤੇ ਸੂਚਨਾ ਮਿਲੀ।
ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ
ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ



