Ad-Time-For-Vacation.png

“ਕੈਨੇਡਾ ਤੇ ਫਿਰ ਲਾਏ ਦੋਸ਼”

ਸਿੱਖ ਨੌਜਵਾਨਾਂ ਨੂੰ ਪਾਕਿਸਤਾਨ ਦੇ ‘ਚ ਮਿਲ ਰਹੀ ਸਿਖਲਾਈ: ਭਾਰਤ ਸਰਕਾਰ
ਦਹਿਸ਼ਤਗਰਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦੇ ਕੇਂਦਰਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ। ਕੈਨੇਡਾ ਤੇ ਵਿਦੇਸ਼ਾਂ ਵਿੱਚ ਬੈਠੇ ਸਿੱਖ ਭਾਈਚਾਰੇ ਦੇ ਮੈਂਬਰ ਦੇਸ਼ ਵਿਰੁੱਧ ਝੂਠੇ ਤੇ ਖ਼ਤਰਨਾਕ ਪ੍ਰੌਪੇਗੰਡਾ ਲਈ ਉਕਸਾ ਰਹੇ ਹਨ।
ਭਾਜਪਾ ਲੀਡਰ ਮੁਰਲੀ ਮਨੋਹਰ ਜੋਸ਼ੀ ਦੀ ਅਗਵਾਈ ਵਾਲੀ ਕਮੇਟੀ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਵਿੱਚ ਗਏ ਸੀਨੀਅਰ ਅਫ਼ਸਰਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਇੰਟਰਨੈੱਟ ਦੀ ਦੁਰਵਰਤੋਂ ਕਰਕੇ ਨੌਜਵਾਨਾਂ ਨੂੰ ਹਿੰਸਾ ਲਈ ਭੜਕਾਇਆ ਜਾਣਾ ਇੱਕ ਵੱਡੀ ਚੁਣੌਤੀ ਬਣ ਚੁੱਕਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਿੱਖਾਂ ਖਾੜਕੂ ਫਰੰਟ ‘ਤੇ ਵਿਕਾਸ ਹੋਣਾ ਸ਼ੁਰੂ ਹੋ ਚੁੱਕਾ ਹੈ।
ਉਨ੍ਹਾਂ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਪੜਤਾਲ ਵਿੱਚ ਪਾਕਿਸਤਾਨ ਆਧਾਰਤ ਸਿੱਖ ਜਥੇਬੰਦੀਆਂ ਵੱਲੋਂ ਦਹਿਸ਼ਤੀ ਹਮਲੇ ਕਰਨ ਲਈ ਜੇਲ੍ਹ ਦੇ ਕੈਦੀਆਂ, ਬੇਰੁਜ਼ਗਾਰ ਨੌਜਵਾਨਾਂ, ਅਪਰਾਧੀਆਂ ਤੇ ਤਸਕਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਇਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਿਹ ਗਰੁਪ ਖ਼ੁਫੀਆ ਤੇ ਕਾਨੂੰਨ ਦੀ ਪਾਲਣਾ ਕਰਵਾਉਣ ਵਾਲੀਆਂ ਏਜੰਸੀਆਂ ਦੀ ਅੱਖ ਤੋਂ ਬਚਣ ਲਈ ਹਰ ਤਕਨੀਕੀ ਹੀਲਾ ਵਰਤ ਰਹੇ ਹਨ ਤੇ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਕਰ ਰਹੇ ਹਨ। ਮੰਤਰਾਲੇ ਵੱਲੋਂ ਵਫ਼ਦ ਨੂੰ ਦੱਸਿਆ ਗਿਆ ਕਿ ਲਸ਼ਕਰ-ਏ-ਤੌਇਬਾ, ਜੈਸ਼-ਏ-ਮੁਹੰਮਦ ਜਿਹੀਆਂ ਪਾਕਿਸਤਾਨ ਆਧਾਰਤ ਦਹਿਸ਼ਤਗਰਦ ਜਥੇਬੰਦੀਆਂ ਦੇ ਨਿਸ਼ਾਨੇ ‘ਤੇ ਸਦਾ ਭਾਰਤ ਹੀ ਰਿਹਾ ਹੈ। ਇਸ ਤੋਂ ਇਲਾਵਾ ਆਈ.ਐਸ. ਤੇ ਅਲ ਕਾਇਦਾ ਜਿਹੇ ਦਹਿਸ਼ਤੀ ਜਥੇਬੰਦੀਆਂ ਤੋਂ ਭਾਰਤ ਨੂੰ ਪੈਦਾ ਹੋ ਰਹੇ ਖ਼ਤਰੇ ਬਾਰੇ ਵੀ ਚਰਚਾ ਹੋਈ।

 

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.