ਨਾਭਾ, (ਭੁਪਿੰਦਰ ਭੂਪਾ)- ਕੈਨੇਡਾ ਦੇ ਐਬਟਫੋਰਡ ਵਿਖੇ ਬੀਤੇ ਦਿਨ ਇਕ ਘਰ ਨੂੰ ਅੱਗ ਲੱਗਣ ਕਾਰਨ ਜਿੱਥੇ ਨਾਭਾ ਵਾਸੀ ਜਸਮੇਲ ਸਿੰਘ ਦੀ ਮੌਤ ਹੋ ਗਈ, ਉਥੇ ਹੀ ਉਨ੍ਹਾਂ ਦਾ ਪਰਿਵਾਰ ਵਾਲ-ਵਾਲ ਬਚ ਗਿਆ। ਜਾਣਕਾਰੀ ਅਨੁਸਾਰ ਇਸ ਘਟਨਾ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਇੰਨੀ ਭਿਆਨਕ ਸੀ ਕਿ ਘਰ ਦਾ ਪੂਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਕੈਨੇਡਾ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਜਸਮੇਲ ਸਿੰਘ ਪਿਛਲੇ 30 ਸਾਲਾ ਤੋਂ ਕੈਨੇਡਾ ਵਿਖੇ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਉਸ ਦੀ ਛੋਟੀ ਬੇਟੀ ਦਾ ਵਿਆਹ 18 ਅਗਸਤ ਨੂੰ ਰੱਖਿਆ ਹੋਣ ਕਾਰਨ ਪਰਿਵਾਰ ‘ਚ ਕਾਫੀ ਖੁਸ਼ੀ ਦਾ ਮਾਹੌਲ ਸੀ। ਪੂਰਾ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿਚ ਰੁੱਝਿਆ ਹੋਇਆ ਸੀ ਪਰ ਖੁਸ਼ੀ ਦਾ ਮਾਹੌਲ ਗਮ ਵਿਚ ਬਦਲ ਗਿਆ। ਅਚਾਨਕ ਵਾਪਰੇ ਇਸ ਹਾਦਸੇ ਵਿਚ ਜਸਮੇਲ ਸਿੰਘ ਦੀ ਮੌਤ ਹੋ ਗਈ। ਹਾਦਸੇ ਦੀ ਖਬਰ ਸੁਣ ਕੇ ਮ੍ਰਿਤਕ ਜਸਮੇਲ ਸਿੰਘ ਦੇ ਰਿਸ਼ਤੇਦਾਰਾਂ ਵਿਚ ਦੁੱਖ ਦੀ ਲਹਿਰ ਦੌੜ ਗਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਬਬਲੂ ਖੋਰਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੇ ਪੱਧਰ ‘ਤੇ ਤੇਜ਼ੀ ਕਰ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਵੀਜ਼ਾ ਜਲਦ ਲਵਾ ਦੇਵੇ ਤਾਂ ਜੋ ਉਨ੍ਹਾਂ ਦੀ ਪੁੱਤਰੀ ਆਪਣੇ ਪਿਤਾ ਦੇ ਅੰਤਿਮ ਦਰਸ਼ਨ ਕਰ ਸਕੇ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


