ਕੈਨੇਡਾ ਸਰਕਾਰ ਨੇ ਨਾਗਰਿਕਤਾ ਬਾਰੇ ਸ਼ਰਤਾਂ ਕੀਤੀਆਂ ਨਰਮ

ਬਰੈਂਪਟਨ:-ਕੈਨੇਡਾ ਦੀ ਲਿਬਰਲ ਸਰਕਾਰ ਨੇ ਇਮੀਗਰੇਸ਼ਨ ਕਾਨੂੰਨ ਵਿੱਚ ਸੋਧ ਕਰਕੇ ਮੁਲਕ ਦੀ ਨਾਗਰਿਕਤਾ ਲੈਣ ਦਾ ਸਮਾਂ ਚਾਰ ਸਾਲ ਤੋਂ ਘਟਾ ਕੇ ਤਿੰਨ ਸਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ 55 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਉਮੀਦਵਾਰਾਂ ਨੂੰ ਅੰਗਰੇਜ਼ੀ ਭਾਸ਼ਾ ਅਤੇ ਕੈਨੇਡਾ ਬਾਰੇ ਜਨਰਲ ਜਾਣਕਾਰੀ ਦੇ ਟੈਸਟ ਤੋਂ ਛੋਟ ਦਿੱਤੀ ਗਈ ਹੈ। ਫੈਡਰਲ ਸਰਕਾਰ ਦੇ ਇਮੀਗਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਮੀਡੀਆ ਕਰਮੀਆਂ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫ਼ੈਸਲਾ 11 ਅਕਤੂਬਰ ਤੋਂ ਲਾਗੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਮਾਨੈਂਟ ਰੈਜ਼ੀਡੈਂਟ ਜਾਂ ਪੀਆਰ ਵਾਲਾ ਪਰਵਾਸੀ ਜਿਹੜਾ ਪੰਜ ਸਾਲ ਵਿੱਚੋਂ ਤਿੰਨ ਸਾਲ ਕੈਨੇਡਾ ਵਿੱਚ ਰਿਹਾ ਹੋਵੇ, ਉਹ ਮੁਲਕ ਦੀ ਨਾਗਰਿਕਤਾ ਲਈ ਅਪਲਾਈ ਕਰ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਰਪਰ ਸਰਕਾਰ ਨੇ 6 ਸਾਲ ਵਿੱਚ ਚਾਰ ਸਾਲ ਕੈਨੇਡਾ ਵਿੱਚ ਰਹਿੰਦੇ ਹੋਣ ਦੀ ਸ਼ਰਤ ਰੱਖੀ ਹੋਈ ਸੀ ਅਤੇ 14 ਸਾਲ ਤੋਂ 64 ਸਾਲ ਦੀ ਉਮਰ ਤਕ ਅੰਗਰੇਜ਼ੀ ਭਾਸ਼ਾ ਅਤੇ ਕੈਨੇਡਾ ਸਬੰਧੀ ਜਾਣਕਾਰੀ ਬਾਰੇ ਟੈਸਟ ਦੇਣਾ ਲਾਜ਼ਮੀ ਸੀ।

ਸ੍ਰੀ ਹੁਸੈਨ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਅਰਜ਼ੀਕਾਰ ਲਿਬਰਲ ਸਰਕਾਰ ਵੱਲੋਂ ਇਸ ਸਬੰਧੀ ਲਿਆਂਦੇ ਗਏੇ ਬਿਲ ਦੇ ਪਾਸ ਹੋਣ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਮੀਗਰੇਸ਼ਨ ਦੀ ਇਕ ਹੋਰ ਸੋਧ ਅਨੁਸਾਰ ਇੰਟਰਨੈਸ਼ਨਲ ਸਟੂਡੈਂਟਸ, ਪਰਵਾਸੀ ਕਾਮਿਆਂ ਅਤੇ ਰਿਫੂਜੀਆਂ ਨੂੰ ਇਕ ਸਾਲ ਦਾ ਵਾਧੂ ਲਾਭ ਦਿੱਤਾ ਗਿਆ ਹੈ ਤਾਂ ਜੋ ਉਹ ਪਰਮਾਨੈਂਟ ਰੈਜ਼ੀਡੈਂਸੀ ਲੈਣ ਲਈ ਇਕ ਸਾਲ ਦਾ ਸਮਾਂ ਬਚਾ ਸਕਣ। ਉਨ੍ਹਾਂ ਮੁਤਾਬਕ ਨਾਗਰਿਕਤਾ ਲੈਣ ਲਈ ਫੀਸਾਂ ਵਿੱਚ ਨਵਾਂ ਵਾਧਾ ਨਹੀਂ ਕੀਤਾ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.