ਚੰਡੀਗੜ•,: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਨਾਲ ਸੰਬੰਧਤ ਕੈਨੇਡਾ ਦੇ 4 ਮੰਤਰੀਆਂ ਖਿਲਾਫ ਕੀਤੀ ਬਿਆਨਬਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਨੇ ਅਮਰਿੰਦਰ ਨੂੰ ਇਸ ਸੰਬੰਧੀ ਸਬੂਤ ਪੇਸ਼ ਕਰਨ ਜਾਂ ਪ੍ਰਵਾਸੀ ਪੰਜਾਬੀਆਂ ਕੋਲੋਂ ਮੁਆਫੀ ਮੰਗਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਇਕ ਇੰਟਰਵਿਊ ਦੌਰਾਨ ਕੈਪਟਨ ਨੇ ਕਿਹਾ ਸੀ ਕਿ ਇਨ•ਾਂ 4 ਮੰਤਰੀਆਂ ਨੇ ਵਿਦੇਸ਼ਾਂ ਵਿਚ ਰਹਿੰਦੇ ਕੱਟੜ ਸਿੱਖਾਂ ਦੇ ਇਸਾਰੇ ‘ਤੇ ਉਸ ਨੂੰ ਕੈਨੇਡਾ ਵਿਚ ਆਪਣੀਆਂ ਰਾਜਨੀਤੀਕ ਰੈਲੀਆਂ ਕਰਨ ਤੋਂ ਰੋਕਿਆ ਸੀ। ਇਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ, ਪੰਜਾਬ ਡਾਇਲਾਗ ਕਮੇਟੀ ਦੇ ਮੁਖੀ ਕੰਵਰ ਸੰਧੂ, ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਅਤੇ ਵਪਾਰ ਸੈਲ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਜਾਂ ਤਾਂ ਅਮਰਿੰਦਰ ਸਿੰਘ ਆਪਣੇ ਬਿਆਨ ਬਾਰੇ ਸਬੂਤ ਪੇਸ਼ ਕਰਨ ਜਾ ਵਿਦੇਸ਼ਾਂ ਵਿਚ ਰਹਿ ਕੇ ਮਿਹਨਤ ਕਰ ਰਹੇ ਲੱਖਾਂ ਵਿਦੇਸ਼ੀ ਪੰਜਾਬੀਆਂ ਤੋਂ ਬਿਨਾ ਦੇਰੀ ਮੁਆਫੀ ਮੰਗਣ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


