Ad-Time-For-Vacation.png

ਕੈਪਟਨ ਸਰਕਾਰ ‘ਆਪ’ ਦੇ ਏਜੰਡੇ ਨੂੰ ਲਾਗੂ ਕਰਨ ਲਈ ਮਜਬੂਰ ਹੋਈ : ਫੂਲਕਾ

ਚੰਡੀਗੜ੍ਹ,- ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅੱਜ ਕੈਬਿਨੇਟ ਮੀਟਿੰਗ ਵਿਚ ਲਾਲ ਬੱਤੀ ਅਤੇ ਵੀਆਈਪੀ ਕਲਚਰ ਤਿਆਗਣ ਅਤੇ ਕਿਸਾਨਾਂ ਦੀਆਂ ਜਮੀਨਾਂ ਦੀ ਨਿਲਾਮੀਆਂ ਰੋਕਣ ਵਰਗੇ ਫੈਸਲਿਆਂ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਨੇ ਇਸ ਸਿਹਰਾ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਆਪਣੇ ਵਲੰਟੀਅਰਾਂ ਸਿਰ ਬਨਿਆ।

ਫੂਲਕਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਲਾਲ ਬੱਤੀ ਕਲਚਰ ਤਿਆਗਣ, ਕਿਸਾਨਾਂ ਦੀ ਜਮੀਨਾਂ ਦੀ ਨਿਲਾਮੀ ਰੋਕਣ ਅਤੇ ਸ਼ਰਾਬ ਦੇ ਠੇਕਿਆਂ ਦੀ ਗਿਣਤੀ ‘ਚ ਸੰਕੇਤਕ ਕਟੌਤੀ ਕਰਨ ਜਿਹੇ ਫੈਸਲੇ ਲੈਣ ਲਈ ਮਜਬੂਰ ਕਰਨਾ ਆਮ ਆਦਮੀ ਪਾਰਟੀ ਦੀ ਜਿੱਤ ਹੈ। ਫੂਲਕਾ ਨੇ ਕਿਹਾ ਕਿ ਮੁੱਖ ਵਿਰੋਧੀ ਧਿਰ ‘ਆਪ’ ਦੇ ਅਸਰ ਕਾਰਨ ਪੰਜਾਬ ਕਾਂਗਰਸ ਨੂੰ ਆਪਣਾ ਰਿਵਾਇਤੀ ਵੀਆਈਪੀ ਕਲਚਰ ਛੱਡਣਾ ਪੈ ਰਿਹਾ ਹੈ ਅਤੇ ਆਦਤਾਂ ਬਦਲਣੀਆਂ ਪੈ ਰਹੀਆਂ ਹਨ, ਕਿਉਂਕਿ ‘ਆਪ’ ਨੇ ਪੰਜਾਬ ਦੀ ਜਨਤਾ ਨੂੰ ਜਾਗਰੂਕ ਕਰ ਦਿੱਤਾ ਹੈ ਕਿ ਲੋਕਤੰਤਰ ਵਿਚ ਜਨਤਾ ਹੀ ਮਾਲਕ ਹੁੰਦੀ ਹੈ, ਲਾਲ ਬੱਤੀਆਂ ਵਾਲੇ ਅਫਸਰ, ਮੰਤਰੀ ਅਤੇ ਨੇਤਾ ਮਾਲਕ ਨਹੀਂ ਹੁੰਦੇ ਬਲਕਿ ਜਨਤਾ ਦੇ ਸੇਵਾਦਾਰ ਹੁੰਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.