ਕੋਟਕਪੂਰਾ ਗੋਲ਼ੀ ਕਾਂਡ ‘ਚ ਬਾਦਲ ਦੀ ਭੂਮਿਕਾ! ਰਿਪੋਰਟ ‘ਚ ਵੱਡੇ ਖੁਲਾਸੇ

ਚੰਡੀਗੜ੍ਹ: ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਤਿੰਨ ਸਾਲ ਪਹਿਲਾਂ ਕੋਟਕਪੂਰਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਾ ਨਾਂ ਸਾਹਮਣੇ ਆਇਆ ਹੈ। ਬੀਤੀ 16 ਅਗਸਤ ਨੂੰ ਸੌਂਪੀ ਗਈ ਵੱਖਰੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਕੋਟਕਪੂਰਾ ਵਿੱਚ ਹੋਈ ਪੁਲਿਸ ਕਾਰਵਾਈ ਵਿੱਚ ਮੁੱਖ ਮੰਤਰੀ ਦਫ਼ਤਰ ਨੂੰ ਜਾਣਕਾਰੀ ਦਿੱਤੀ ਜਾਂਦੀ ਰਹੀ ਸੀ।
ਜ਼ਿਕਰਯੋਗ ਹੈ ਕਿ ਪਹਿਲਾਂ ਕਮਿਸ਼ਨ ਨੇ ਆਪਣੀ ਪੜਤਾਲ ਵਿੱਚ ਕਿਹਾ ਸੀ ਕਿ ਇਨ੍ਹਾਂ ਪੁਲਿਸ ਕਾਰਵਾਈਆਂ ਵਿੱਚ ਮੁੱਖ ਮੰਤਰੀ ਦਫ਼ਤਰੀ ਦੀ ਭੂਮਿਕਾ ਹੋ ਸਕਦੀ ਹੈ ਪਰ ਹੁਣ ਦੱਸਿਆ ਗਿਆ ਹੈ ਕਿ ਪੁਲਿਸ ਕਾਰਵਾਈਆਂ ਦੌਰਾਨ ਮੁੱਖ ਮੰਤਰੀ ਦਫ਼ਤਰ ਨੂੰ ਲਗਾਤਾਰ ਸੂਚਨਾ ਦਿੱਤੀ ਜਾਂਦੀ ਰਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਪਾਸੋਂ ਸੋਮਵਾਰ ਨੂੰ ਇਹ ਨਵੀਂ ਸਪਲੀਮੈਂਟਰੀ ਰਿਪੋਰਟ ਪ੍ਰਾਪਤ ਕੀਤੀ।
ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਸਰਕਾਰ ਨੂੰ ਦਿੱਤੀ ਕਾਰਵਾਈ ਸਿਫਾਰਿਸ਼ (ਐਕਸ਼ਨ ਟੇਕਨ) ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਜਿਵੇਂ ਇਹ ਮਾਮਲਾ ਸੀਬੀਆਈ ਨੂੰ ਭੇਜਿਆ ਗਿਆ ਹੈ ਤਾਂ ਇਸ ਦੀ ਪੜਤਾਲ ਹੁਣ ਜਾਂਚ ਏਜੰਸੀ ਕਰੇਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.