ਕੋਰੋਨਾ : ਇਟਲੀ ‘ਚ ਘੱਟਣ ਲੱਗੀ ਮੌਤਾਂ ਦੀ ਗਿਣਤੀ, ਬੀਤੇ 24 ਘੰਟਿਆਂ ‘ਚ ਹੋਈਆਂ ਇੰਨੀਆਂ ਮੌਤਾਂ

ਰੋਮ – ਕੋਰੋਨਾਵਾਇਰਸ ਤ੍ਰਾਸਦੀ ਨੇ ਹੁਣ ਤੱਕ 180 ਤੋਂ ਜ਼ਿਆਦਾ ਦੇਸ਼ਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਅਤੇ ਇਹ ਵਾਇਰਸ ਬੜੀ ਤੇਜ਼ੀ ਨਾਲ ਇਨ੍ਹਾਂ ਦੇਸ਼ਾਂ ‘ਤੇ ਆਪਣਾ ਪ੍ਰਭਾਵ ਪਾ ਰਿਹਾ ਹੈ। ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਅਮਰੀਕਾ, ਇਟਲੀ ਅਤੇ ਸਪੇਨ ਵਿਚ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਬੀਤੇ ਕੁਝ ਦਿਨਾਂ ਇਥੇ ਮੌਤਾਂ ਦਾ ਅੰਕੜਾ ਅਤੇ ਪ੍ਰਭਾਵਿਤ ਲੋਕਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਦਰਜ ਕੀਤੀ ਗਈ ਹੈ।

 

PunjabKesari

ਵਰਲਡੋਮੀਟਰ ਵੈੱਬਸਾਈਟ ‘ਤੇ ਇਟਲੀ ਦੇ ਅੱਜ ਦੇ ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ, ਇਥੇ ਅੱਜ 604 ਲੋਕਾਂ ਦੀ ਵਾਇਰਸ ਨੇ ਜਾਨ ਲੈ ਲਈ ਜਿਸ ਨਾਲ ਇਥੇ ਮੌਤਾਂ ਦਾ ਅੰਕੜਾ 17,127 ਪਹੁੰਚ ਗਿਆ ਹੈ। ਉਥੇ ਹੀ 3039 ਨਵੇਂ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਗਿਣਤੀ 1,35,586 ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 24,392 ਲੋਕਾਂ ਨੂੰ ਵਾਇਰਸ ਤੋਂ ਰੀ-ਕਵਰ ਕੀਤਾ ਜਾ ਚੁੱਕਿਆ ਹੈ।

PunjabKesari

ਦੱਸਣਯੋਗ ਹੈ ਕਿ ਯੂਨੀਵਰਸਿਟੀ ਆਫ ਵਾਸ਼ਿੰਗਟਨ ਦੇ ਖੋਜਕਾਰਾਂ ਨੇ ਕਿਹਾ ਕਿ ਯੂਰਪ ‘ਚ ਡੇਢ ਲੱਖ ਲੋਕਾਂ ਦੀ ਮੌਤ ਹੋ ਸਕਦੀ ਹੈ। ਉੱਥੇ, ਇਸ ਦੇ ਮੁਤਾਬਕ ਸਿਰਫ ਬ੍ਰਿਟੇਨ ‘ਚ ਜੁਲਾਈ ਤਕ 66 ਹਜ਼ਾਰ ਲੋਕ ਕੋਵਿਡ-19 ਦਾ ਸ਼ਿਕਾਰ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਯੂ.ਕੇ. ‘ਚ ਇਟਲੀ ਤੋਂ ਵੀ ਤਿੰਨ ਗੁਣਾ ਜ਼ਿਆਦਾ ਮੌਤਾਂ ਹੋਣਗੀਆਂ। ਫਿਲਹਾਲ ਯੂਰਪ ‘ਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਇਟਲੀ ਹੈ ਜਿਥੇ 17 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਗਿਆਨੀਆਂ ਦੇ ਮੁਤਾਬਕ ਇਟਲੀ ‘ਚ ਅਗਲੇ ਤਿੰਨ ਮਹੀਨਿਆਂ ‘ਚ ਮੌਤਾਂ ਹੋ ਸਕਦੀਆਂ ਹਨ।

PunjabKesari

ਸਪੇਨ ‘ਚ 19 ਹਜ਼ਾਰ ਅਤੇ ਫਰਾਂਸ ‘ਚ 15 ਹਜ਼ਾਰ ਮੌਤਾਂ ਦਾ ਅਨੁਮਾਨ ਜਤਾਇਆ ਗਿਆ ਹੈ। ਜ਼ਿਆਦਾਤਰ ਯੂਰਪੀਅਨ ਦੇਸ਼ਾਂ ਨੇ ਸੋਸ਼ਲ ਡਿਸਟੈਂਸਿੰਗ ਰਾਹੀਂ ਵਾਇਰਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਬ੍ਰਿਟੇਨ ‘ਚ ਤਿੰਨ ਹਫਤੇ ਦਾ ਲਾਕਡਾਊਨ ਵੀ ਐਲਾਨ ਕਰ ਦਿੱਤਾ ਗਿਆ ਹੈ। ਇਕੱਲੇ ਬ੍ਰਿਟੇਨ ‘ਚ 5 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.