ਕੋਰੋਨਾ ਵਾਇਰਸ: 800 ਟੈਸਟ ਹੋਣਗੇ ਰੋਜ਼ਾਨਾ, ਪਟਿਆਲਾ-ਅੰਮ੍ਰਿਤਸਰ ਲੱਗੀਆਂ ਮਸ਼ੀਨਾਂ

ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸ਼ਾ ਬਣੇ ਹੋਏ ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਅਤੇ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਚ ਹੁਣ ਰੋਜਾਨਾ 400-400 ਟੈਸਟ ਕੀਤੇ ਜਾ ਸਕਣਗੇ। ਉਕਤ ਜਾਣਕਾਰੀ ਅੱਜ ਇਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਟਾਕਰੇ ਲਈ ਜੰਗੀ ਪੱਧਰ ਤੇ ਤਿਆਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਦੀ ਖਰੀਦ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਇਸ ਤਰ੍ਹਾਂ ਹੁਣ ਰਾਜ ਵਿੱਚ ਕੁਲ 8 ਆਰ.ਟੀ.ਪੀ.ਸੀ.ਆਰ ਮਸੀਨਾਂ ਹੋ ਗਈਆਂ ਹਨ।

ਇਸ ਤੋਂ ਇਲਾਵਾ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਵੀ ਤਕਰੀਬਨ 1.26 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਅਤੇ ਇਹ ਮਸੀਨਾਂ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ ਜਿਸ ਸਦਕੇ ਹੁਣ ਪੰਜਾਬ ਰਾਜ ਵਿੱਚ ਕੁਲ 800 ਟੈਸਟ ਰੋਜਾਨਾ ਹੋਣਗੇ।

ਸ੍ਰੀ ਤਿਵਾੜੀ ਨੇ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਅਤੇ ਪਟਿਆਲਾ ਦੀ ਲੈਬ ਵਿਚ ਹੁਣ ਤੱਕ ਕੁੱਲ 1958 ਟੈਸਟ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮੈਡੀਕਲ ਕਾਲਜ ਫਰੀਦਕੋਟ ਵਿਖੇ ਟੈਸਟ ਸੁਰੂ ਕਰਨ ਲਈ ਆਈ.ਸੀ.ਐਮ.ਆਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ ਜੇਕਰ ਇਹ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇਥੇ ਰੋਜਾਨਾ 40 ਟੈਸਟ ਕਰਨ ਨਾਲ ਸੁਰੂਆਤ ਕੀਤੀ ਜਾਵੇਗੀ।

ਪ੍ਰਮੁੱਖ ਸਕੱਤਰ ਨੇ ਆਸ ਪ੍ਰਗਟਾਈ ਕਿ ਇਸ ਸਹੂਲਤ ਨਾਲ ਅਸੀਂ ਕਰੋਨਾ ਤੇ ਪੀੜਤ ਮਰੀਜਾਂ ਦੀ ਜਲਦ ਪਹਿਚਾਣ ਕਰਨ ਵਿਚ ਕਾਮਯਾਬ ਹੋ ਸਕਾਂਗੇ ਅਤੇ ਲੋਕਾਂ ਨੂੰ ਸਹੀ ਇਲਾਜ ਜਲਦ ਮੁਹੱਈਆ ਕਰਵਾਉਣ ਵਿਚ ਸਫਲ ਹੋ ਸਕਾਂਗੇ।

ਸ੍ਰੀ ਤਿਵਾੜੀ ਨੇ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਮੁਸਕਿਲ ਸਮੇਂ ਵਿੱਚ ਹੀ ਮਨੁੱਖਤਾ ਦੀ ਸੇਵਾ ਹੀ ਅਸਲ ਸੇਵਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.