ਨਵੀਂ ਦਿੱਲੀ (ਏਜੰਸੀਆਂ) ਦਿੱਲੀ ਦੀ ਕ੍ਰਾਈਮ ਬਰਾਂਚ ਵੱਲੋਂ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੈਂਬਰ ਗੁਰਸੇਵਕ ਸਿੰਘ ਉਰਫ਼ ਬਬਲਾ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ ਉਸ ਕੋਲੋਂ ਇੱਕ ਪਿਸਟਲ ਵੀ ਬਰਾਮਦ ਹੋਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਕ੍ਰਾਈਮ ਬਰਾਂਚ ਨੂੰ ਗੁਰਸੇਵਕ ਸਿੰਘ ਬਾਬਲਾ ਕਰੀਬ 75 ਮਾਮਲਿਆਂ ਵਿੱਚ ਲੋੜੀਂਦਾ ਸੀ। ਉਸ ਦਾ ਸਬੰਧ ਲੁਧਿਆਣਾ ਜ਼ਿਲੇ ਦੇ ਰਾਏਕੋਟ ਨਾਲ ਹੈ। ਬਬਲਾ ਨੂੰ ਪਹਿਲਾਂ ਵੀ ਪੁਲਿਸ ਕਈ ਵਾਰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਹ ਦੋ ਵਾਰ ਪੁਲਿਸ ਦੀ ਹਿਰਾਸਤ ਵਿੱਚੋਂ ਫ਼ਰਾਰ ਵੀ ਹੋ ਚੁੱਕਾ ਹੈ।
ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ
ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ


