ਖਾਲਿਸਤਾਨ ਜਿੰਦਾਬਾਦ ਦੇ ਨਾਅਰਿਆਂ ਦੀ ਗੂੰਜ ‘ਚ ਮਨਾਇਆ ਗਿਆ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ 71ਵਾਂ ਜਨਮ ਦਿਹਾੜਾ
ਫ਼ਤਹਿਗੜ ਸਾਹਿਬ: ਹਰ ਸਾਲ ਦੀ ਤਰਾ ਇਸ ਵਰੇ 12 ਫ਼ਰਵਰੀ 2018 ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਦੇ ਮਹਾਨ ਸ਼ਹੀਦੀ ਅਸਥਾਨ ਉਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ 71ਵਾਂ ਜਨਮ ਦਿਹਾੜਾ ਮਨਾਉਣ ਵੇਲੇ ਖਚਾ-ਖਚ ਹਜ਼ਾਰਾ ਦੀ ਗਿਣਤੀ ਵਿਚ ਭਰੇ ਪੰਡਾਲ ਨੂੰ ਸੰਬੋਧਿਤ ਹੁੰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਿਥੇ ਭਾਰਤ, ਪੰਜਾਬ ਅਤੇ ਬਾਹਰਲੇ ਮੁਲਕਾ ਵਿਚ ਵੱਸਦੀ ਸਿੱਖ ਕੌਮ ਅਤੇ ਦੂਸਰੀਆਂ ਕੌਮਾਂ ਵਿਚ ਇਨਸਾਫ਼ ਪਸੰਦ ਸੋਚ ਵਾਲੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ, ਉਥੇ ਉਹਨਾਂ ਨੇ ਸੰਤ ਜੀ ਵੱਲੋ ਖ਼ਾਲਿਸਤਾਨ ਸਟੇਟ ਦੀ ਰੱਖੀ ਨੀਹ ਦਾ ਅਤੇ ਖ਼ਾਲਿਸਤਾਨ ਦੇ ਸਮੁੱਚੇ ਪ੍ਰਬੰਧ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਖ਼ਾਲਿਸਤਾਨ ਦੇ ਨਿਜ਼ਾਮ ਵਿਚ ਸਭ ਵਰਗਾ, ਕੌਮਾ, ਧਰਮਾ, ਫਿਰਕਿਆ ਅਤੇ ਇਨਸਾਨਾ ਨੂੰ ਬਰਾਬਰਤਾ ਦੇ ਆਧਾਰ ਤੇ ਹੱਕ ਤੇ ਕਾਨੂੰਨੀ ਅਧਿਕਾਰ ਪ੍ਰਾਪਤ ਹੋਣਗੇ ।ਰਿਸ਼ਵਤਖੋਰੀ ਅਤੇ ਤਸਕਰੀ ਦਾ ਕੋਈ ਵੀ ਨਾਮੋ-ਨਿਸ਼ਾਨ ਨਹੀ ਰਹਿਣ ਦਿੱਤਾ ਜਾਵੇਗਾ।ਹਰ ਧੀ-ਭੈਣ ਦੀ ਇੱਜ਼ਤ ਨਿਜ਼ਾਮੀ ਤੌਰ ਤੇ ਮਹਿਫੂਜ ਹੋਵੇਗੀ ਅਤੇ ਦਿਨ-ਰਾਤ ਖ਼ਾਲਿਸਤਾਨ ਵਿਚ ਵੱਸਣ ਵਾਲੀਆ ਬੀਬੀਆ ਬਿਨਾ ਕਿਸੇ ਡਰ-ਭੈਅ ਤੋਂ ਵਿਚਰ ਸਕਣਗੀਆ । ਅਪਰਾਧਿਕ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਹੋਵੇਗਾ।
ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ
ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ



