ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਆਤਮ ਹੱਤਿਆ ਰੋਕੂ ਦਿਵਸ ਦੇ ਸਬੰਧ ਵਿਚ ਕਮਿਊਨਟੀ ਹੈਲਥ ਸੈਂਟਰ ਸੰਗਤ ਵਿਖੇ ਗਰੁਪ ਡਿਸਕਸ਼ਨ ਕਰਵਾਈ ਗਈ। ਇਸ ਮੌਕੇ ਆਤਮ ਹੱਤਿਆ ਦੇ ਮਾਮਲੇ ਵਧਣ ਦੇ ਕਾਰਣ ਅਤੇ ਰੋਕਥਾਮ ਬਾਰੇ ਚਰਚਾ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫਸਰ ਡਾ. ਪਾਮਿਲ ਬਾਂਸਲ ਨੇ ਕੀਤੀ। ਐਸਐਮਓ ਸੰਗਤ ਡਾ. ਬਾਂਸਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਸੰਸਾਰ ਵਿਚ ਹਰ ਸਾਲ ਲਗਭਗ 10 ਲੱਖ ਲੋਕ ਆਤਮ ਹੱਤਿਆ ਕਰ ਲੈਂਦੇ ਹਨ ਅਤੇ 14 ਤੋਂ 29 ਸਾਲ ਤਕ ਦੇ ਵਿਅਕਤੀਆਂ ਦੀਆਂ ਮੌਤਾਂ ਦਾ ਚੌਥਾ ਸਭ ਤੋਂ ਵੱਡਾ ਕਾਰਨ ਆਤਮ ਹੱਤਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਇਕੱਲਾ ਰਹਿੰਦਾ ਹੈ, ਮਰਨ ਦੀਆਂ ਗੱਲਾਂ ਕਰਦਾ ਹੈ, ਆਪਣੇ ਦੋਸਤਾਂ ਜਾਂ ਪਰਿਵਾਰਕ ਮੈਂਬਰਾਂ ਨਾਲ ਕਿਤੇ ਜਾਣ ਤੋਂ ਗੁਰੇਜ ਕਰਦਾ ਹੈ, ਉਸਦੇ ਸੁਭਾਅ ਵਿਚ ਬਦਲਾਅ ਆਉਂਦਾ ਹੈ, ਆਪਣੇ ਆਪ ਨੂੰ ਨੁਕਸਾਨ ਪਹੁਚਾਉਣ ਦੀ ਕੋਸ਼ਿਸ਼ ਕਰਦਾ ਹੈ, ਆਪਣੇ ਆਪ ਨੂੰ ਅਲੱਗ ਥਲੱਗ ਸਮਝਣਾ, ਸਮਾਜਿਕ ਗਤੀਵਿਧੀਆਂ ਤੋਂ ਪ੍ਰਹੇਜ਼ ਕਰੇ, ਲਾਪ੍ਰਵਾਹੀ ਵਾਲਾ ਵਿਵਹਾਰ, ਉਦਾਸੀ ਜ਼ਿਆਦਾ, ਚਿੜਾਚਿੜਾਪਨ, ਪੇ੍ਸ਼ਾਨੀ, ਜ਼ਿਆਦਾ ਗੁੱਸਾ, ਨੀਂਦ ਘੱਟ ਆਉਣਾ ਆਦਿ ਲੱਛਣ ਦਿਸਣ ਤਾਂ ਉਸ ਨਾਲ ਹਮਦਰਦੀ ਭਰਿਆ ਵਤੀਰਾ ਕਰਨਾ ਚਾਹੀਦਾ ਹੈ ਅਤੇ ਉਸ ਨੂੰ ਇਕੱਲੇ ਨਹੀ ਛੱਡਣਾ ਚਾਹੀਦਾ ਅਤੇ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਡਾ ਰਜਿੰਦਰ ਕੁਮਾਰ ਨੇ ਕਿਹਾ ਕਿ ਮਾਨਸਿਕ ਰੋਗਾਂ ਦਾ ਮੁੱਖ ਕਾਰਣ ਮਾੜੀ ਸਿਹਤ, ਘਰਾਂ ਵਿਚ ਵੱਧ ਰਹੀਆਂ ਲੜਾਈਆਂ, ਦਿਨ ਪ੍ਰਤੀ ਦਿਨ ਵੱਧ ਰਹੀਆਂ ਇਛਾਵਾਂ, ਨਸ਼ਾ, ਘੱਟ ਸੌਣਾ, ਮਾੜੀ ਸੰਗਤ ਆਦਿ ਹਨ। ਉਨਾਂ੍ਹ ਦੱਸਿਆ ਕਿ ਇਹ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਪੂਰਨ ਤੌਰ ‘ਤੇ ਇਲਾਜਯੋਗ ਹੈ। ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ‘ਤੇ ਸਾਨੂੰ ਆਪਣੇ ਸਕੇ ਸਬੰਧੀਆਂ ਜਾਂ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ। ਡਾ. ਸੁਦੇਸ਼ ਕੁਮਾਰੀ ਤੇ ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ ਨੇ ਕਿਹਾ ਕਿ ਕਿਸੇ ਵੀ ਨੀਮ ਹਕੀਮਾਂ, ਸਿਆਣਿਆ, ਜਾਦੂ ਟੂਣਿਆ, ਜੰਤਰਾਂ ਮੰਤਰਾਂ, ਪਖੰਡੀਆਂ, ਅੰਧ ਵਿਸ਼ਵਾਸ, ਭੂਤ ਪਰੇਤਾਂ ਦਾ ਡਰ ਪੈਦਾ ਕਰਨ ਵਾਲੇ ਲਾਲਚੀ ਲੋਕਾਂ ਤੋਂ ਤੌਬਾ ਕਰਨੀ ਚਾਹੀਦੀ ਹੈ। ਸਗੋਂ ਪ੍ਰਭਾਵਿਤ ਮਾਨਸਿਕ ਰੋਗੀ ਨੂੰ ਮਨੋਰੋਗ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਵਿਚ ਮਾਨਸਿਕ ਰੋਗਾਂ ਦੀਆਂ ਦਵਾਈਆਂ ਮੁਫਤ ਉਪਲਬਧ ਹਨ। ਇਸ ਮੌਕੇ ਗੁਰਪ੍ਰਰੀਤ ਕੌਰ, ਸਿਮਰਜੀਤ ਕੌਰ, ਅਮਰਜੀਤ ਕੌਰ, ਓਮ ਪ੍ਰਕਾਸ਼ ਨੇ ਵੀ ਵਿਚਾਰ ਰੱਖੇ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



