ਮਾਲਵਿੰਦਰ ਸਿੰਘ ਸਿੱਧੂ, ਸੰਗਰੂਰ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ, ਪਰਾਲੀ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਉਣ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਵਲੋਂ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ।

ਇਸੇ ਲੜੀ ਤਹਿਤ ਬਲਾਕ ਭਵਾਨੀਗੜ੍ਹ ਦੇ ਪਿੰਡ ਜਲਾਨ, ਬਲਾਕ ਸੰਗਰੂਰ ਦੇ ਪਿੰਡ ਤੋਗਾਵਾਲ,ਬਲਾਕ ਧੂਰੀ ਦੇ ਪਿੰਡ ਫਰਵਾਹੀ ਤੇ ਭੋਜੋਵਾਲੀ ਤੇ ਬਲਾਕ ਮੂਣਕ ਦੇ ਪਿੰਡ ਕਰੌਂਦਾ ਵਿਖੇ ਬੀਤੇ ਦਿਨੀ ਪਿੰਡ ਪੱਧਰੀ ਕੈਂਪ ਲਾਏ ਗਏ। ਇਨਾਂ੍ਹ ਕੈਂਪਾਂ ਵਿਚ ਸਬੰਧਿਤ ਬਲਾਕਾਂ ਦੇ ਖੇਤੀਬਾੜੀ ਅਫਸਰਾਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ਰਹਿੰਦਾ ਹੈ। ਉਨਾਂ੍ਹ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਸਭ ਤੋਂ ਵੱਧ ਖਤਰਾ ਬੱਚਿਆਂ ਨੂੰ ਹੁੰਦਾ ਹੈ ਤੇ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨਾਂ੍ਹ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਨੂੰ ਆਧੁਨਿਕ ਢੰਗਾਂ ਨਾਲ ਖੇਤਾਂ ਵਿੱਚ ਹੀ ਮਿਲਾਉਣ ਬਾਰੇ ਅਪੀਲ ਕੀਤੀ। ਸ: ਹਰਬੰਸ ਸਿੰਘ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਨੇ ਜਾਣਕਾਰੀ ਦਿੱਤੀ ਕਿ ਬਲਾਕ ਪੱਧਰ ‘ਤੇ ਖੇਤੀਬਾੜੀ ਅਫਸਰਾਂ ਅਤੇ ਫੀਲਡ ਸਟਾਫ ਵੱਲੋਂ ਸੀਆਰਐੱਮ ਇਨ ਸੀਟੂ ਸਕੀਮ ਅਧੀਨ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਸੰਬੰਧੀ ਲਗਾਤਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਕਰਨ ਸਬੰਧੀ ਵੱਖ ਵੱਖ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਵਿਭਾਗ ਵਲੋਂ ਵੱਖ ਵੱਖ ਐਨ ਜੀ ਓ ਨਾਲ ਮਿਲ ਕੇ ਵੀ ਪਿੰਡ ਤੇ ਬਲਾਕ ਪੱਧਰੀ ਕੈਂਪ ਲਗਾਏ ਜਾਣਗੇ, ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨਾਂ੍ਹ ਦੱਸਿਆ ਕਿ ਪਿੰਡ ਪੱਧਰ ਤੇ ਬਣਾਏ ਜਾਣ ਵਾਲੇ ਵੱਖ-ਵੱਖ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਕਿਸਾਨ ਵਾਜਬ ਰੇਂਟਾਂ ਤੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੀ ਖੇਤੀ ਮਸ਼ੀਨਰੀ ਪ੍ਰਰਾਪਤ ਕਰ ਸਕਦੇ ਹਨ ਅਤੇ ਇਸ ਤੋਂ ਇਲਾਵਾ ਵੱਖ ਵੱਖ ਖੇਤੀ ਮਸ਼ੀਨਰੀ ਵੀ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਹੈ।