Ad-Time-For-Vacation.png

ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਹੀਂ ਦੇਵੇਗੀ ਸਿੱਖ ਕੌਮ

ਚੰਡੀਗੜ੍ਹ:- ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ। ਐਸਦੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ”ਸਰਬਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗਾਂਧੀ ਪਰਿਵਾਰ ਦੇ ਕਿਸੇ ਮੈਂਬਰ ਨੂੰ ਕਦੇ ਵੀ ਸਿਰੋਪਾਉ ਨਹੀਂ ਦਿੱਤਾ ਜਾਵੇਗਾ ਕਿਉਂਕਿ ਜੂਨ 1984 ਵਿੱਚ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਤੇ ਭਾਰਤੀ ਫੌਜ ਨੇ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰਕੇ ਦੋਵੇਂ ਇਮਾਰਤਾਂ ਨੂੰ ਢਹਿ ਢੇਰੀ ਕਰਨ ਦੇ ਨਾਲ ਮਰਿਯਾਦਾ ਦੀ ਬੇਅਦਬੀ ਅਤੇ ਇਤਿਹਾਸਕ ਖਜ਼ਾਨਾ ਲੁੱਟਣ ਦੇ ਦੁਖਾਂਤ ਨੂੰ ਅੰਜਾਮ ਦਿੱਤਾ ਸੀ।”ਉਨਾਂ ਕਿਹਾ ਕਿ ਇਸੇ ਕਰਕੇ ਬੀਤੇ ਦਿਨੀਂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਇੰਦਰਾ ਗਾਂਧੀ ਦੇ ਪੋਤਰੇ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਦਰਬਾਰ ਸਾਹਿਬ ਵਿਖੇ ਸਿਰੋਪਾਉ ਨਹੀਂ ਦਿੱਤਾ ਗਿਆ ਅਤੇ ਅਜਿਹਾ ਕਰਕੇ ਸ਼੍ਰੋਮਣੀ ਕਮੇਟੀ ਨੇ ਕੋਈ ਗੁਸਤਾਖੀ ਨਹੀਂ ਕੀਤੀ। ਉਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਉਸ ਦੁਖਾਂਤ ਨੂੰ ਭੁਲਾ ਨਹੀਂ ਸਕੇਗੀ। ਰਾਹੁਲ ਗਾਂਧੀ ਜੂਨ 1984 ਦੀ ਬਰਸੀ ਮਨਾਉਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ ਜਿਸ ਦੌਰਾਨ ਉਨਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਿਰੋਪਾਉ ਨਹੀਂ ਦਿੱਤਾ ਗਿਆ। ਉਂਝ ਰਸਮ ਮੁਤਾਬਕ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੇ ਹਰ ਵੱਡੇ ਸਿਆਸੀ ਆਗੂ ਨੂੰ ਦਰਬਾਰ ਸਾਹਿਬ ਵਿਖੇ ਗ੍ਰੰਥੀ ਸਿੰਘ ਵੱਲੋਂ ਸਿਰੋਪਾਉ ਭੇਂਟ ਕੀਤਾ ਜਾਂਦਾ ਹੈ।

ਹਾਲਾਂਕਿ ਸਿੱਖ ਇਤਿਹਾਸ ਤੇ ਰਵਾਇਤਾਂ ਮੁਤਾਬਕ ਸਿਰੋਪਾਉ ਸਿਰ ਤੋਂ ਲੈ ਕੇ ਪੈਰਾਂ ਤੱਕ ਪੱਤ ਕੱਜਣ ਦੀ ਬਖਸ਼ਿਸ਼ ਹੈ। ਇਹ ਧਰਮ, ਸਮਾਜ ਜਾਂ ਮਨੁੱਖਤਾ ਵਾਸਤੇ ਕੋਈ ਨੇਕ ਕਾਰਜ ਕਰਨ ਬਦਲੇ ਕੇਸਰੀ ਰੰਗ ਦੇ ਕੱਪੜੇ ਦੇ ਰੂਪ ਵਿੱਚ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਦਿੱਤਾ ਜਾਂਦਾ ਹੈ। ਪਰ ਅਜੋਕੇ ਸਮੇਂ ਵਿੱਚ ਸਿਰੋਪਾਉ ਦੀ ਰਾਜਨੀਤਕ ਹਥਿਆਰ ਵਜੋਂ ਖੂਬ ਦੁਰਵਰਤੋਂ ਹੋ ਰਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.