ਗੁ: ਅੰਬ ਸਾਹਿਬ ਤੋਂ 5 ਕਰੋੜ ਦਾ ਕਰਜ਼ਾ ਲੈ ਕੇ ਪਿੰਡ ਖਰੌੜੇ (ਫਤਿਹਗੜ੍ਹ ਸਾਹਿਬ) ‘ਚ ਖਰੀਦੀ ਗਈ ਜ਼ਮੀਨ:ਗੁਰਪ੍ਰੀਤ ਸਿੰਘ

ਫਤਿਹਗੜ੍ਹ ਸਾਹਿਬ: ਬੀਤੇ ਦਿਨੀਂ ਭਾਈ ਸੁਖਦੇਵ ਸਿੰਘ ਭੌਰ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਕਾਇਮ ਕੀਤੇ ਪੰਥਕ ਫ਼ਰੰਟ ਦੇ ਮੁੱਖ ਬੁਲਾਰੇ ਤੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕੱਲ੍ਹ (19 ਨਵੰਬਰ, 2017) ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਰੋਧੀ ਧਿਰ ਵਜੋਂ ਕਾਇਮ ਕੀਤਾ ਪੰਥਕ ਫ਼ਰੰਟ ਗੁਰਦੁਆਰਿਆਂ ਲਈ ਚੌਕੀਦਾਰ ਦਾ ਰੋਲ ਅਦਾ ਕਰੇਗਾ।ਉਨ੍ਹਾਂ ਕਿਹਾ ਕਿ ਪੰਥਕ ਫ਼ਰੰਟ ਵੱਲੋਂ ਦੂਜੇ ਕਮੇਟੀ ਮੈਂਬਰਾਂ ਅਤੇ ਆਜ਼ਾਦ ਮੈਂਬਰਾਂ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ 29 ਨਵੰਬਰ ਨੂੰ ਹੋਣ ਵਾਲੀ ਸਾਲਾਨਾ ਚੋਣ ਲੜਨ ਦਾ ਫ਼ੈਸਲਾ 7 ਮੈਂਬਰੀ ਕਮੇਟੀ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚ ਸੱਤਾਧਾਰੀਆਂ ਦੀਆਂ ਮਨਮਾਨੀਆਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ ਅਤੇ ਗੁਰਦੁਆਰਿਆਂ ਦੀ ਗੋਲਕਾਂ ਦੀ ਲੁੱਟ ਰੋਕੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿੱਚ ਵੱਡੇ ਪੱਧਰ ਉੱਤੇ ਮਾਇਆ ਦੀ ਲੁੱਟ ਅਤੇ ਹੇਰਾਫੇਰੀ ਕੀਤੀ ਜਾ ਰਹੀ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਖਰੌੜੇ ਵਿੱਚ 30 ਲੱਖ ਏਕੜ ਦੇ ਭਾਅ ਵਾਲੀ ਜ਼ਮੀਨ 45 ਲੱਖ ਦੇ ਭਾਅ ਨੂੰ ਖਰੀਦੀ ਗਈ ਜਿਸ ਲਈ ਗੁਰਦੁਆਰਾ ਅੰਬ ਸਾਹਿਬ ਤੋਂ ਬਕਾਇਦਾ 5 ਕਰੋੜ ਕਰਜ਼ਾ ਲਿਆ ਗਿਆ।

ਇਸ ਕਰਜ਼ੇ ਦੀਆਂ ਕਿਸ਼ਤਾਂ ਫਤਿਹਗੜ੍ਹ ਸਾਹਿਬ ਵੱਲੋਂ ਤਾਰੀਆਂ ਜਾ ਰਹੀਆਂ ਹਨ। ਇਹ ਮਾਮਲਾ ਅਜੇ ਵੀ ਸਿੱਖ ਸੰਗਤਾਂ ਖ਼ਾਸ ਕਰਕੇ ਫਤਿਹਗੜ੍ਹ ਸਾਹਿਬ ਵਿੱਚ ਬਹੁਤ ਭਾਰੀ ਰੋਸ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਸਬੰਧੀ ਉਹ ਜਾਂਚ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਅਸਲੀ ਫ਼ਰਜ਼ਾਂ ਦੀ ਪੂਰਤੀ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ। ਡੇਰਾ ਸਿਰਸਾ ਦੀ ਮੁਆਫ਼ੀ ਤੋਂ ਬਾਅਦ ਬਾਦਲ ਸਰਕਾਰ ਦੇ ਰਾਜ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਕਾਂਡ ਆਦਿ ਵਿੱਚ ਸ਼੍ਰੋਮਣੀ ਕਮੇਟੀ ਦਾ ਰੋਲ ਮੰਦਭਾਗਾ ਰਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.