ਗੁਰਦੀਸ਼ ਕੌਰ ਗਰੇਵਾਲ ਦੀਆਂ ਨਵੀਆਂ ਛਪੀਆਂ ਪੁਸਤਕਾਂ ਦਾ ਰਲੀਜ਼ ਸਮਾਗਮ 23 ਅਪ੍ਰੈਲ ਨੂੰ

ਕੈਲਗਰੀ:- ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਵਲੋਂ, ਮਾਂ ਬੋਲੀ ਪੰਜਾਬੀ ਦੀ ਜਾਣੀ ਪਛਾਣੀ ਲੇਖਿਕਾ, ਗੁਰਦੀਸ਼ ਕੌਰ ਗਰੇਵਾਲ ਦੀਆਂ ਨਵੀਆਂ ਛਪੀਆਂ ਦੋ ਪੁਸਤਕਾਂ, 23 ਅਪ੍ਰੈਲ ਦਿਨ ਐਤਵਾਰ ਨੂੰ, ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਤੱਕ- 503, 4774 ਵੈਸਟ ਵਿੰਡ ਡਰਾਈਵ ਨੌਰਥ ਈਸਟ (ਇੰਡੀਅਨ ਐਕਸ ਸਰਵਿਸਮੈਨ ਇੰਮੀਗਰੈਂਟ), ਵਿਖੇ ਰਲੀਜ਼ ਕੀਤੀਆਂ ਜਾਣਗੀਆਂ। ਇਹਨਾਂ ਵਿਚੋਂ ਇੱਕ ਪੁਸਤਕ ‘ਸਰਘੀ ਦਾ ਸੂਰਜ’ ਕਾਵਿ- ਸੰਗ੍ਰਹਿ ਅਤੇ ਦੂਜੀ ਵਾਰਤਕ ਦੀ- ‘ਮੋਹ ਦੀਆਂ ਤੰਦਾਂ’ ਨਿਬੰਧ- ਸੰਗ੍ਰਹਿ ਹੈ। ਇਹ ਪੁਸਤਕਾਂ ਸਮਾਜਿਕ ਸਰੋਕਾਰਾਂ, ਸਮਾਜਿਕ ਬੁਰਾਈਆਂ ਅਤੇ ਪਰਵਾਸ ਦੇ ਦੁੱਖਾਂ ਸੁੱਖਾਂ ਦੀ ਬਾਤ ਪਾਉਂਦੀਆਂ ਹਨ। ਪੰਜਾਬੀ ਮਾਂ ਬੋਲੀ ਅਤੇ ਸਾਹਿਤ ਨੂੰ ਪਿਆਰ ਕਰਨ ਵਾਲੇ ਪਾਠਕਾਂ ਨੂੰ ਇਸ ਰਲੀਜ਼ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਖੁਲ੍ਹਾ ਸੱਦਾ ਦਿੱਤਾ ਜਾਂਦਾ ਹੈ। ਇਸ ਅਵਸਰ ਤੇ ਗੁਰਦੀਸ਼ ਕੌਰ ਗਰੇਵਾਲ ਦੇ ਪਾਠਕਾਂ ਦੀ ਵੱਡੀ ਮੰਗ ਅਨੁਸਾਰ, ਉਹਨਾਂ ਦੀਆਂ ਛਪੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਾਈ ਜਾਏਗੀ ਜਿਥੋਂ ਪਾਠਕਾਂ ਨੂੰ ਪੁਸਤਕਾਂ ਉਪਲਬਧ ਹੋ ਸਕਣਗੀਆਂ। ਵਧੇਰੇ ਜਾਣਕਾਰੀ ਹਿੱਤ- ਗੁਰਦੀਸ਼ ਕੌਰ ਗਰੇਵਾਲ 403-404-1450 ਅਤੇ ਡਾ. ਬਲਵਿੰਦਰ ਕੌਰ ਬਰਾੜ 403-590-9629 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.