ਭੁਪਿੰਦਰ ਲਵਲੀ, ਬਲਬੇੜ੍ਹਾ
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸਟੋਰ ਕੀਪਰ ਦੀ ਸੇਵਾ ਨਿਭਾਅ ਰਹੇ ਭਾਈ ਸੁਖਦੇਵ ਸਿੰਘ ਰਾਮਗੜ੍ਹ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੁੱਖਦਾਇਕ ਘੜੀ ਮੌਕੇ ਜਿੱਥੇ ਪਿਡ ਰਾਮਗੜ੍ਹ ਵਿਖੇ ਸੋਗ ਦੀ ਲਹਿਰ ਦੌੜ ਪਈ, ਉੱਥੇ ਹੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ‘ਚ ਵੀ ਸੋਗ ਦਾ ਮਾਹੌਲ ਪਸਰਿਆ ਰਿਹਾ। 39 ਸਾਲਾ ਸੁਖਦੇਵ ਸਿੰਘ ਨੂੰ ਅਟੈਕ ਆਉਣ ਤੋਂ ਬਾਅਦ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨਾਂ੍ਹ ਦੀ ਜ਼ੇਰੇ ਇਲਾਜ ਮੌਤ ਹੋ ਗਈ। ਉਹ ਪਿਛਲੇ 15 ਕੁ ਸਾਲਾਂ ਤੋਂ ਸੋ੍ਮਣੀ ਕਮੇਟੀ ‘ਚ ਡਿਊਟੀ ਨਿਭਾਅ ਰਹੇ ਸਨ।
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਦਮੇ ‘ਚ ਡੁੱਬੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨਾਂ੍ਹ ਕਿਹਾ ਕਿ ਭਾਈ ਸੁਖਦੇਵ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਪੰਥ ਦੀ ਸਿਰਮੌਰ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕੀ ਢਾਂਚਾ ਵੀ ਇਸ ਘਾਟ ਨੂੰ ਹਮੇਸ਼ਾ ਮਹਿਸੂਸ ਕਰਦਾ ਰਹੇਗਾ। ਭਾਈ ਸੁਖਦੇਵ ਸਿੰਘ ਦੇ ਅੰਤਿਮ ਸਸਕਾਰ ਮੌਕੇ ਹਰਮੀਤ ਸਿੰਘ ਬਡੂੰਗਰ, ਮੈਨੇਜਰ ਕਰਨੈਲ ਸਿੰਘ ਵਿਰਕ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਮੈਨੇਜਰ ਸੁਰਜੀਤ ਸਿੰਘ ਕੌਲੀ, ਮੈਨੇਜਰ ਗੁਰਦੁਆਰਾ ਕਰਹਾਲੀ ਸਾਹਿਬ, ਗੁਰਤੇਜ ਸਿੰਘ ਬਿਸ਼ਨਪੁਰਾ, ਮੇਹਰ ਸਿੰਘ, ਕਮਪ੍ਰਰੀਤ ਸਿੰਘ, ਪੰਜਾਬ ਸਿੰਘ ਤੋਂ ਇਲਾਵਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖੋ-ਵੱਖ ਗੁਰੂ ਘਰਾਂ ਦੇ ਮੁਲਾਜ਼ਮ, ਪਿੰਡ ਵਾਸੀ ਅਤੇ ਰਿਸ਼ਤੇਦਾਰ ਹਾਜ਼ਰ ਸਨ।



