ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਹੋਏ ਸ਼ਹੀਦਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਦੀ ਮੰਗ

ਅੰਮ੍ਰਿਤਸਰ ( ਸਿੱਖ ਸਿਆਸਤ ਬਿਊਰੋ )2 ਫਰਵਰੀ 1986 ਨੂੰ ਪੰਜਾਬ ਦੇ ਸ਼ਹਿਰ ਨਕੋਦਰ ਵਿਖੇ ਮੁਹੱਲਾ ਗੁਰੂ ਨਾਨਕਪੁਰਾ ਦੇ ਗੁਰਦੁਆਰੇ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 4 ਸਰੂਪ ਸਿੱਖ ਧਰਮ ਵਿਰੋਧੀ ਅਨਸਰਾਂ ਵਲੋਂ ਅਗਨ ਭੇਟ ਕਰ ਦਿੱਤੇ ਗਏ ਸਨ ਅਤੇ ਬਾਅਦ ਵਿੱਚ 4 ਫਰਵਰੀ 1986 ਨੂੰ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਬਦੀ ਵਿਰੁੱਧ ਸ਼ਾਂਤਮਈ ਵਿਖਾਵਾ ਕਰ ਰਹੇ ਸਿੱਖਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ 4 ਸਿੰਘ ਸ਼ਹੀਦ ਹੋ ਗਏ ਸਨ।ਇਨ੍ਹਾਂ ਸ਼ਹੀਦ ਹੋਏ ਸਿੰਘਾਂ ਵਿਚੋਂ ਇਕ ਭਾਈ ਰਵਿੰਦਰ ਸਿੰਘ ਵੀ ਸਨ। ਭਾਈ ਰਵਿੰਦਰ ਸਿੰਘ ਦੇ ਮਾਤਾ ਬਲਦੀਪ ਕੌਰ ਅਤੇ ਪਿਤਾ ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਇਨ੍ਹਾਂ ਸ਼ਹੀਦਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਈ ਜਾਵੇ।

ਸ਼ਹੀਦ ਭਾਈ ਰਵਿੰਦਰ ਸਿੰਘ ਦੇ ਮਾਤਾ-ਪਿਤਾ ਨੇ ਚਿੱਠੀ ‘ਚ ਲਿਖਿਆ ਕਿ ਸਿੱਖ ਧਰਮ ਵਿੱਚ ਸਿੱਖਾਂ ਲਈ ਸ੍ਰੀ ਗੁਰੁ ਗਰੰਥ ਸਾਹਿਬ ਤੋਂ ਉੱਪਰ ਕੁਝ ਵੀ ਨਹੀਂ। ਇਸ ਲਈ ਇੱਕ ਸਿੱਖ ਲਈ ਗੁਰੂ ਦਾ ਸਤਿਕਾਰ ਆਪਣੀ ਜਾਨ ਤੋਂ ਵੀ ਉੱਪਰ ਹੈ।ਚਿੱਠੀ ‘ਚ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧਿਆਨ 2 ਫਰਵਰੀ 2011 ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅਯੋਜਿਤ ਸਮਾਗਮ ਦੌਰਾਨ ਗਿਆਨੀ ਗੁਰਬਚਨ ਸਿੰਘ ਵਲੋਂ ਕੁਰਬਾਨੀ ਦੇਣ ਵਾਲੇ ਸਿੰਘਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਿਮੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਨ ਸਿੰਘ ਰਾਜੋਵਾਲ – ਗੋਰਸੀਆਂ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਗਿਆ ਸੀ। ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਿਦਾਇਤ ਕੀਤੀ ਸੀ। ਪਰ ਸ਼੍ਰੋਮਣੀ ਕਮੇਟੀ ਅਜੇ ਤੱਕ ਕੇਂਦਰੀ ਅਜਾਇਬ ਘਰ ਵਿੱਚ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਨਹੀਂ ਲਗਾ ਸਕੀ। 32 ਸਾਲ ਪਹਿਲਾਂ ਹੋਏ ਇਸ ਸ਼ਹੀਦੀ ਸਾਕੇ ਦੀ ਅੱਗ ਅਜੇ ਵੀ ਸਿੱਖਾਂ ਦੇ ਦਿਲਾਂ ਵਿੱਚ ਬਲ ਰਹੀ ਹੈ ਅਤੇ ਸ਼ਹੀਦ ਸਿੰਘਾਂ ਦੇ ਪਰਿਵਾਰ ਇਨ੍ਹਾਂ ਨਾ ਭਰਨ ਵਾਲੇ ਜ਼ਖਮਾਂ ਦੀ ਪੀੜ ਨੂੰ ਨਿਰੰਤਰ ਆਪਣੇ ਅੰਦਰ ਸਮੋਈ ਬੈਠੇ ਹਨ।1986 ‘ਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਪੰਜਾਬ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਸ਼ਹੀਦ ਹੋਏ ਸਿੰਘਾਂ ਦੀਆਂ ਮ੍ਰਿਤਕ ਦੇਹਾਂ

ਚਿੱਠੀ ‘ਚ ਅੱਗੇ ਸ਼ਹੀਦ ਰਵਿੰਦਰ ਸਿੰਘ ਦੇ ਮਾਤਾ-ਪਿਤਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਬੇਨਤੀ ਹੈ ਕਿ ਇਨ੍ਹਾਂ ਸਿੰਘਾਂ ਦੀ ਆ ਰਹੀ ਬਰਸੀ ‘ਤੇ ਇਨ੍ਹਾਂ ਸਿੱਖ ਸ਼ਹੀਦਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਲਈ ਦੀ ਕਿਰਪਾਲਤਾ ਕੀਤੀ ਜਾਵੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.