ਸੰਗਰੂਰ (ਹਨੀ ਕੋਹਲੀ): ਇਕ ਪਾਸੇ ਜਿੱਥੇ ਸਰਕਾਰਾਂ ਵਲੋਂ ਕਿਹਾ ਜਾਂਦਾ ਹੈ ਕਿ ਨਸ਼ਿਆਂ ਤੋਂ ਦੂਰ ਰਹੋ ਅਤੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਖੇਡਾਂ ਵੱਲ ਧਿਆਨ ਦਿਓ, ਉੱਥੇ ਹੀ ਇਕ ਮਾਮਲਾ ਸੰਗਰੂਰ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਕੁੜੀ (ਬਲਜੀਤ ਕੌਰ) ਦੀ ਉਮਰ 18 ਸਾਲ ਹੈ ਤੇ ਉਹ 18 ਸਾਲ ਦੀ ਉਮਰ ‘ਚ ਨੈਸ਼ਨਲ ਲੈਵਲ ‘ਤੇ ਸਾਈਕਲਿੰਗ ਕਰ ਚੁੱਕੀ ਹੈ ਅਤੇ ਪੰਜਾਬ ‘ਚੋਂ ਚਾਰ ਵਾਰ ਗੋਲਡ ਮੈਡਲ ਹਾਸਲ ਕਰ ਚੁੱਕੀ ਹੈ ਪਰ ਉਸ ਦੇ ਬਾਵਜੂਦ ਵੀ ਸਰਕਾਰਾਂ ਵਲੋਂ ਵੀ ਉਸ ਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਖਿਡਾਰਣ ਬਲਜੀਤ ਕੌਰ ਦਾ ਕਹਿਣਾ ਹੈ ਕਿ ਉਹ ਬੇਹੱਦ ਗਰੀਬ ਪਰਿਵਾਰ ‘ਚੋਂ ਹੈ ਤੇ ਉਹ ਕਿਰਾਏ ਦੇ ਘਰ ‘ਚ ਰਹਿੰਦੇ ਹਨ ਅਤੇ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਦੀ ਮਾਂ ਨੇ ਲੋਕਾਂ ਦੇ ਘਰਾਂ ਦੀ ਸਫ਼ਾਈ ਕਰਕੇ ਉਸ ਨੂੰ ਪਾਲਿਆ ਹੈ। ਉਸ ਦਾ ਕਹਿਣਾ ਹੈ ਕਿ ਉਸ ਨੇ ਵੀ ਕਈ ਵਾਰ ਮੰਤਰੀਆਂ ਨੂੰ ਪੱਤਰ ਭੇਜਿਆ ਹੈ ਕਿ ਉਸ ਦੇ ਲਈ ਕੋਈ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ ਪਰ ਅਜੇ ਤੱਕ ਉਸ ਦੀ ਅਜੇ ਤੱਕ ਕਿਸੇ ਵਲੋਂ ਕੋਈ ਸਾਰ ਨਹੀਂ ਲਈ ਗਈ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ