ਘਰੇਲੂ ਹਿੰਸਾ ਦੀ ਸ਼ਿਕਾਇਤ ‘ਚ ਯੁਵਰਾਜ ਦਾ ਨਾਮ ਵੀ ਦਰਜ

ਕ੍ਰਿਕਟਰ ਯੁਵਰਾਜ ਸਿੰਘ ਦੀ ਭਰਜਾਈ ਆਕਾਂਸ਼ਾ ਸ਼ਰਮਾ ਨੇ ਘਰੇਲੂ ਹਿੰਸਾ ਦੀ ਸ਼ਿਕਾਇਤ ‘ਚ ਉਸ ਦਾ ਨਾਮ ਵੀ ਲਿਆ ਹੈ। ਯੁਵਰਾਜ ਸਿੰਘ ਦੇ ਛੋਟੇ ਭਰਾ ਜ਼ੋਰਾਵਰ ਸਿੰਘ ਅਤੇ ਮਾਂ ਸ਼ਬਨਮ ਸਿੰਘ ਖ਼ਿਲਾਫ਼ ਦਿਮਾਗੀ ਅਤੇ ਵਿੱਤੀ ਤੌਰ ‘ਤੇ ਤਸੀਹੇ ਦੇਣ ਤਹਿਤ ਕੇਸ ਦਰਜ ਕਰਵਾਇਆ ਗਿਆ ਹੈ। ਇਥੋਂ ਦੀ ਅਦਾਲਤ ਨੇ ਯੁਵਰਾਜ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਨੋਟਿਸ ਜਾਰੀ ਕਰਕੇ 21 ਅਕਤੂਬਰ ਤਕ ਜਵਾਬ ਮੰਗਿਆ ਹੈ ਜਦੋਂ ਕੇਸ ਦੀ ਪਹਿਲੀ ਸੁਣਵਾਈ ਸ਼ੁਰੂ ਹੋਵੇਗੀ। ਆਕਾਂਸ਼ਾ ਨੇ ਦੋਸ਼ ਲਾਇਆ ਕਿ ਸਹੁਰਾ ਪਰਿਵਾਰ ਉਸ ਨੂੰ ਬੱਚਾ ਪੈਦਾ ਕਰਨ ਲਈ ਦਬਾਅ ਬਣਾ ਰਿਹਾ ਸੀ। ਉਸ ਨੇ ਕਿਹਾ ਕਿ ਯੁਵਰਾਜ ਦਾ ਨਾਮ ਸ਼ਿਕਾਇਤ ‘ਚ ਇਸ ਲਈ ਸ਼ਾਮਲ ਕੀਤਾ ਗਿਆ ਹੈ ਕਿਉਂਕਿ ਜ਼ਿਆਦਤੀ ਵੇਲੇ ਉਹ ਸਿਰਫ਼ ਮੂਕ ਦਰਸ਼ਕ ਬਣਿਆ ਰਿਹਾ ਅਤੇ ਪਰਿਵਾਰ ਨੂੰ ਰੋਕਿਆ ਤਕ ਨਹੀਂ। ਇਕ ਟੀਵੀ ਚੈਨਲ ਨੇ ਆਕਾਂਸ਼ਾ ਦੇ ਹਵਾਲੇ ਨਾਲ ਕਿਹਾ ਹੈ ਕਿ ਸਹੁਰੇ ਘਰ ‘ਚ ਉਸ ਦਾ ਕਦੇ ਵੀ ਅਜਿਹਾ ਦਿਨ ਨਹੀਂ ਗੁਜ਼ਰਿਆ ਜਦੋਂ ਉਹ ਰੌਂਦੇ ਹੋਏ ਬਿਸਤਰ ‘ਤੇ ਨਾ ਪੈਂਦੀ ਹੋਵੇ। ਇਸ ਮਾਮਲੇ ਦੀ ਜਾਂਚ ਐਸਡੀਐਮ ਜਾਂ ਮਹਿਲਾ ਪੁਲੀਸ ਅਧਿਕਾਰੀ ਵੱਲੋਂ ਕੀਤੀ ਜਾਵੇਗੀ ਜੋ ਅਦਾਲਤ ਮੂਹਰੇ ਰਿਪੋਰਟ ਜਮ੍ਹਾ ਕਰਾਉਣਗੇ। ਆਕਾਂਸ਼ਾ ਦੀ ਵਕੀਲ ਸਵਾਤੀ ਸਿੰਘ ਨੇ ਇਕ ਵੈੱਬਸਾਈਟ ਨੂੰ ਦੱਸਿਆ ਕਿ ਜਦੋਂ ਯੁਵਰਾਜ ਅਤੇ ਜ਼ੋਰਾਵਰ ਦੀ ਮਾਂ ਵੱਲੋਂ ਆਕਾਂਸ਼ਾ ‘ਤੇ ਬੱਚਾ ਪੈਦਾ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ ਤਾਂ ਯੁਵਰਾਜ ਨੇ ਵੀ ਆਪਣੀ ਮਾਂ ਦੀ ਹਾਂ ਨਾਲ ਹਾਂ ਮਿਲਾਈ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.