ਨਵੀਂ ਦਿੱਲੀ:-ਦੇਸ਼ ਦੇ ਬੈਂਕਾਂ ਅਤੇ ਦੇਸ਼ ਦੇ ਲੋਕਾਂ ਦਾ ਪੈਸਾ ਮਾਰ ਕੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਐਸ਼ ਕਰਨ ਵਾਲਿਆਂ ਵਿਰੁੱਧ ਹੁਣ ਦੇਸ਼ ਦੀ ਪਾਰਲੀਮੈਂਟ ਨੇ ਵੀ ਤਿੱਖਾ ਵਤੀਰਾ ਧਾਰ ਲਿਆ ਹੈ।ਪਾਰਲੀਮੈਂਟ ਵਿਚ ਪਾਸ ਕੀਤੇ ਗਏ ਆਰਥਿਕ ਅਪਰਾਧੀਆਂ ਵਿਰੁੱਧ ਬਿੱਲ ਨੇ ਇਹ ਸਾਫ਼ ਕਰ ਦਿੱਤਾ ਕਿ ਭਵਿੱਖ ਵਿਚ ਵੱਡੇ ਲੋਕਾਂ ਵਲੋਂ ਦੇਸ਼ ਦਾ ਪੈਸਾ ਥੋਕ ‘ਚ ਆਪਣੇ ਵਿਦੇਸ਼ੀ ਬੈਂਕਾਂ ‘ਚ ਰੱਖਣਾ ਸੌਖਾ ਨਹੀਂ ਹੋਵੇਗਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਵਿਚ ਪਰਲ, ਕ੍ਰਾਊਨ ਵਰਗੀਆਂ ਚਿੱਟ ਫ਼ੰਡ ਕੰਪਨੀਆਂ ਵੱਲੋਂ ਲੋਕਾਂ ਨਾਲ ਕੀਤੀ ਕਰੋੜਾਂ ਦੀ ਠੱਗੀ ਦਾ ਮੁੱਦਾ ਅੱਜ ਲੋਕ ਸਭਾ ਵਿੱਚ ਚੁੱਕਿਆ। ਅਜਿਹੀਆਂ ਕੰਪਨੀਆਂ ਦੀ ਲੁੱਟ ਤੋਂ ਇਨਸਾਫ ਦਿਵਾਉਣ ਵਾਲੇ ਆਰਥਿਕ ਅਪਰਾਧੀ ਬਿੱਲ ਦੀ ਹਮਾਇਤ ਕੀਤੀ। ਮਾਨ ਨੇ ਕਿਹਾ ਕਿ ਇਹ ਬਿੱਲ ਲਾਗੂ ਹੋਣ ਤੋਂ ਬਾਅਦ ਜੋ ਲੋਕਾਂ ਦੇ ਪੈਸੇ ਲੈ ਕੇ ਭੱਜੇਗਾ ਉਸ ‘ਤੇ ਕਾਰਵਾਈ ਹੋਵੇਗੀ। ਮਾਨ ਨੇ ਕਿਹਾ ਕਿ ਇਸ ਤੋਂ ਇਹ ਮਤਲਬ ਕੱਢਿਆ ਜਾਵੇ ਕਿ ਸਰਕਾਰ ਨੇ ਲੋਕਾਂ ਦਾ ਅਰਬਾਂ ਰੁਪਇਆ ਲੈ ਕੇ ਭੱਜਣ ਵਾਲੇ ਵਿਜੈ ਮਾਲਿਆ, ਲਲਿਤ ਮੋਦੀ, ਨੀਰਵ ਮੋਦੀ ਆਦਿ ਲੋਕਾਂ ਨੂੰ ਮੁਆਫ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਦੇਸ਼ ਦੇ ਬੈਂਕਾਂ ਤੋਂ ਵਿਸ਼ਵਾਸ ਉੱਠ ਗਿਆ ਹੈ ਕਿ ਪਤਾ ਨਹੀਂ ਕਦੋਂ ਕੋਈ ਮਾਲਿਆ, ਮੋਦੀ ਆਦਿ ਉਨ੍ਹਾਂ ਦਾ ਪੈਸਾ ਲੈ ਕੇ ਫ਼ਰਾਰ ਹੋ ਜਾਵੇਗਾ। ਜਿਸ ਕਾਰਨ ਉਹ ਬੈਂਕਾਂ ਵਿਚ ਪੈਸੇ ਜਮਾ ਕਰਵਾਉਣ ਤੋਂ ਡਰਨ ਲੱਗ ਪਏ ਹਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


