ਚੋਣ ਜਾਬਤੇ ਦੀ ਉਲੰਘਣਾਂ ਕਰਨ ਵਾਲੇ ਦੋ ਦਰਜਨ ਅਕਾਲੀ ਨੇਤਾ ਗ੍ਰਿਫ਼ਤਾਰ:ਮਾਮਲਾ ਅਪਰਾਧੀਆਂ ਨਾਲ ਮੀਟਿੇੰਗ ਕਰਨ ਦਾ

ਚੰਡੀਗੜ੍ਹ, ਪੰਜਾਬ ‘ਚ ਚੋਣ ਜ਼ਾਬਤਾ ਲੱਗਣ ਬਾਅਦ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੇ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਜੇਲ੍ਹ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ 25 ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸਹਾਇਕ ਜੇਲ੍ਹ ਸੁਪਰਡੈਂਟ ਜਸ਼ਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਨੇ ਕਿਹਾ ਕਿ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਸੁਸਪੈਂਡ ਕੀਤਾ ਗਿਆ ਹੈ।

ਰਾਜ ਦੇ ਇਕ ਸੀਨੀਅਰ ਚੋਣ ਅਧਿਕਾਰੀ ਨੇ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਚੋਣ ਅਧਿਕਾਰੀਆਂ ਵੱਲੋਂ ਜੇਲ੍ਹ ‘ਚ ਬੰਦ ਕਥਿਤ ਅਪਰਾਧੀ ਨਾਲ ਹਾਕਮ ਧਿਰ ਦੇ ਆਗੂਆਂ ਦੀ ਮੀਟਿੰਗ ਨੂੰ ਗੰਭੀਰਤਾ ਨਾਲ ਲਿਆ ਹੈ।

ਸੂਤਰਾਂ ਮੁਤਾਬਕ ਇਨ੍ਹਾਂ ਅਕਾਲੀ ਆਗੂਆਂ ਦੀ ਅਗਵਾਈ ਜਲਾਲਾਬਾਦ ਦਾ ਇਕ ਸੀਨੀਅਰ ਅਕਾਲੀ ਆਗੂ ਕਰ ਰਿਹਾ ਸੀ। ਫਾਜ਼ਿਲਕਾ ਦੀ ਡੀਸੀ ਨੂੰ ਸੂਚਨਾ ਮਿਲੀ ਸੀ ਕਿ ਅਕਾਲੀ ਆਗੂਆਂ ਦਾ ਵੱਡਾ ਗਰੁੱਪ ਫਾਜ਼ਿਲਕਾ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਅਬੋਹਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਸ਼ਿਵ ਲਾਲ ਡੋਡਾ ਨਾਲ ਮੁਲਾਕਾਤ ਕਰਨ ਗਿਆ ਹੈ। ਡੀਸੀ ਨੇ ਜੇਲ੍ਹ ‘ਤੇ ਛਾਪਾ ਮਾਰ ਕੇ ਸਾਰੇ ਅਕਾਲੀ ਆਗੂਆਂ ਨੂੰ ਸ਼ਿਵ ਲਾਲ ਡੋਡਾ ਨਾਲ ਮੁਲਾਕਾਤ ਕਰਦਿਆਂ ਮੌਕੇ ‘ਤੇ ਫੜ ਲਿਆ। ਸ਼ਿਵ ਲਾਲ ਡੋਡਾ ਅਬੋਹਰ ਦੇ ਦਲਿਤ ਨੌਜਵਾਨ ਭੀਮ ਟਾਂਕ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ਾਂ ਅਧੀਨ ਜੇਲ੍ਹ ‘ਚ ਬੰਦ ਹੈ। ਰਾਜਸੀ ਹਲਕਿਆਂ ਵਿੱਚ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਵ ਲਾਲ ਡੋਡਾ ਦੀ ਜ਼ਮਾਨਤ ਕਰਾ ਕੇ ਅਬੋਹਰ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਜਾਂ ਭਾਜਪਾ ਨਾਲ ਹਲਕੇ ਦੀ ਤਬਦੀਲੀ ਕਰਕੇ ਚੋਣ ਲੜਾਏ ਜਾਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਫਾਜ਼ਿਲਕਾ ਦੀ ਡੀਸੀ ਦੀ ਕਾਰਵਾਈ ਨੇ ਅਕਾਲੀ ਦਲ ਦੀਆਂ ਯੋਜਨਾਵਾਂ ‘ਤੇ ਪਾਣੀ ਫੇਰ ਦਿੱਤਾ ਹੈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ‘ਚ ਗੈ਼ਰਕਾਨੂੰਨੀ ਤੌਰ ‘ਤੇ ਦਾਖ਼ਲ ਹੋਣ ਸਬੰਧੀ ਕੇਸ ਦਰਜ ਕੀਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਕਾਨੂੰਨੀ ਮਾਹਿਰਾਂ ਨਾਲ ਸਲਾਹ ਕੀਤੀ ਜਾ ਰਹੀ ਸੀ ਕਿ ਇਨ੍ਹਾਂ ਅਕਾਲੀ ਨੇਤਾਵਾਂ ‘ਤੇ ਕਿਹੜੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ। ਦੱਸਣਯੋਗ ਹੈ ਕਿ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਵਿੱਚੋਂ 5 ਗੈਂਗਸਟਰਾਂ ਦੇ ਫਰਾਰ ਹੋਣ ਅਤੇ ਉਸ ਬਾਅਦ ਪੁਲੀਸ ਵੱਲੋਂ ਇਨ੍ਹਾਂ ਅਪਰਾਧੀਆਂ ਨੂੰ ਫੜੇ ਨਾ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ‘ਤੇ ਵਿਰੋਧੀ ਪਾਰਟੀਆਂ ਵੱਲੋਂ ਨਿਸ਼ਾਨਾ ਸੇਧਿਆ ਜਾ ਰਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.