ਚੋਣ ਜ਼ਾਬਤੇ ਤੋਂ ਤੁਰੰਤ ਬਾਅਦ ਬੇਰਾਂ ਵਾਂਗੂੰ ਕਿਰਨ ਲੱਗੇ ਅਕਾਲੀ ਆਗੂ

ਮੋਗਾ (ਇਕਬਾਲ ਸਿੰਘ) : ਚੋਣ ਕਮਿਸ਼ਨ ਵਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ ਸਿਆਸੀ ਉਥਲ-ਪੁੱਥਲ ਸ਼ੁਰੂ ਹੋ ਗਈ ਹੈ। ਜਿਸ ਦੇ ਚਲਦਿਆਂ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਜ਼ਿਲਾ ਮੋਗਾ ਦੇ ਸ਼ਹਿਰੀ ਦੇ ਪ੍ਰਧਾਨ ਨਵਦੀਪ ਸਿੰਘ ਸੰਘਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਸਤਿ ਸ੍ਰੀ ਅਕਾਲ ਬੁਲਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਸਮੇਂ ਸੰਘਾ ਨੇ ਕਿਹਾ ਕਿ ਉਹ ਆਪਣੀ ਅਗਲੀ ਰਣਨੀਤੀ ਦਾ ਐਲਾਨ ਆਉਂਦੇ ਕੁਝ ਦਿਨਾਂ ਤਕ ਸਾਥੀਆਂ ਨਾਲ ਸਲਾਹ ਕਰਕੇ ਕਰਨਗੇ। ਅਸਤੀਫਾ ਦੇਣ ਵਾਲਿਆਂ ‘ਚ ਐੱਸ.ਓ.ਆਈ. ਜ਼ਿਲਾ ਮੋਗਾ ਸ਼ਹਿਰੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਭੀ, ਮਾਲਵਾ ਜ਼ੋਨ 3 ਦੇ ਕੌਮੀ ਪ੍ਰੈਸ ਸਕੱਤਰ ਪੰਕਜ ਸੂਦ ਅਤੇ ਹੋਰ ਸਾਥੀ ਵੀ ਸ਼ਾਮਿਲ ਸਨ।

ਇਥੇ ਇਹ ਦੱਸਣਾ ਬਣਦਾ ਹੈ ਕਿ ਨਵਦੀਪ ਸਿੰਘ ਸੰਘਾ 2013 ਦੀ ਮੋਗਾ ਜ਼ਿਮਨੀ ਚੋਣ ਸਮੇਂ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ। ਉਨਾਂ ਵਲੋਂ ਮੋਗਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਦਾਅਵੇਦਾਰੀ ਵੀ ਠੋਕੀ ਗਈ ਸੀ। ਪ੍ਰੰਤੂ ਅਕਾਲੀ ਦਲ ਨੇ ਮੋਗਾ ਤੋਂ ਜਥੇਦਾਰ ਤੋਤਾ ਸਿੰਘ ਖੇਤੀਬਾੜੀ ਮੰਤਰੀ ਪੰਜਾਬ ਦੇ ਬੇਟੇ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਉਮੀਦਵਾਰ ਐਲਾਨਿਆ। ਮੱਖਣ ਦੇ ਐਲਾਨ ਤੋਂ ਬਾਅਦ ਮਨਦੀਪ ਸਿੰਘ ਸੰਘਾ ਚੋਣ ਪ੍ਰਚਾਰ ਵਿਚ ਆਪਣੇ ਉਮੀਦਵਾਰ ਦੇ ਹੱਕ ਵਿਚ ਨਹੀਂ ਕੁੱਦੇ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.