ਚੰਡੀਗੜ੍ਹ, (ਜੈ ਸਿੰਘ ਛਿੱਬਰ): ਹਰਿਆਣਾ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਭੈ ਸਿੰਘ ਚੌਟਾਲਾ ਨੇ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ 23 ਫ਼ਰਵਰੀ, 2017 ਤਕ ਐਸ.ਵਾਈ.ਐਲ ਨਹਿਰ ਦੇ ਨਿਰਮਾਣ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਇਨੈਲੋ ਵਲੋਂ ਖ਼ੁਦ ਨਹਿਰ ਦੀ ਖੁਦਾਈ ਦਾ ਕੰਮ ਸ਼ੁਰੂ ਕਰ ਦਿਤਾ ਜਾਵੇਗਾ। ਚੌਟਾਲਾ ਨੇ ਕਿਹਾ ਕਿ ਪਾਰਟੀ ਆਗੂਆਂ ਵਲੋਂ ਜਲਦ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਰੌਸ਼ਨੀ ਵਿਚ ਨਹਿਰ ਦਾ ਕੰਮ ਸ਼ੁਰੂ ਕਰਵਾਉਣ ਅਤੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਾਉਣ ਲਈ ਮੰਗ ਕੀਤੀ ਜਾਵੇਗੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


