ਸੰਜੀਵ ਗੁਪਤਾ, ਜਗਰਾਓਂ : ਕਾਂਗਰਸ ਹਾਈਕਮਾਨ ਵੱਲੋਂ ਮੋਗਾ ‘ਚ ਦਿੱਤੇ ਗਏ ਧਰਨੇ ਦੌਰਾਨ ਜਗਰਾਓਂ ਤੋਂ ਵੱਡੀ ਗਿਣਤੀ ਕਾਂਗਰਸੀ ਸ਼ਾਮਲ ਹੋਣ ਲਈ ਰਵਾਨਾ ਹੋਏ।

ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਦੀ ਅਗਵਾਈ ਹੇਠ ਕਾਂਗਰਸੀ ਗੱਡੀਆਂ ਦੇ ਕਾਫ਼ਲੇ ਰਾਹੀਂ ਮੋਗਾ ਪੁੱਜੇ। ਇਸ ਮੌਕੇ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਹਰ ਵਰਗ ਨੂੰ ਪਰੇਸ਼ਾਨ ਕਰਨ ਦੇ ਦੋਸ਼ ਲਗਾਏ। ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਿੱਸੋਵਾਲ ਨੇ ਕਿਹਾ ਅੱਜ ਸੂਬਾ ਸਰਕਾਰ ਤੋਂ ਹਰ ਵਰਗ ਪਰੇਸ਼ਾਨ ਹੈ, ਜਿਸ ਦੇ ਚੱਲਦਿਆਂ ਕੋਈ ਵੀ ਅਜਿਹੀ ਜਥੇਬੰਦੀ ਨਹੀਂ ਜੋ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਸੰਘਰਸ਼ ਨਾ ਕਰ ਰਹੀ ਹੋਵੇ। ਲੋਕ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਵੱਲੋਂ ਨਿੱਤ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।

ਅਜਿਹੇ ‘ਚ ਇਸ ਸਰਕਾਰ ਨੂੰ ਸੱਤਾ ‘ਚ ਰਹਿਣ ਦਾ ਕੋਈ ਹੱਕ ਨਹੀਂ। ਇਸ ਮੌਕੇ ਜਗਰਾਓਂ ਬਲਾਕ ਦਿਹਾਤੀ ਦੇ ਪ੍ਰਧਾਨ ਨਵਦੀਪ ਸਿੰਘ ਸਰਪੰਚ ਕੋਠੇ ਬੱਗੂ, ਸ਼ਹਿਰੀ ਪ੍ਰਧਾਨ ਹਰਪ੍ਰਰੀਤ ਸਿੰਘ ਧਾਲੀਵਾਲ, ਸਤਿੰਦਰ ਸਿੰਘ ਤਤਲਾ ਆਦਿ ਹਾਜ਼ਰ ਸਨ।