ਜਗੀਰ ਕੌਰ ਅਕਾਲੀ ਦਲ ਦੀ ਹਨੀਪ੍ਰੀਤ, ਕੈਪਟਨ ਹਾਰਿਆ ਰਜਵਾੜਾ – ਸੁਖਪਾਲ ਖਹਿਰਾ

ਮਾਹਿਲਪੁਰ, (ਦੀਪਕ ਅਗਨੀਹੋਤਰੀ) -ਪਿਛਲੇ ਦਸ ਮਹੀਨਿਆਂ ਵਿਚ ਪੰਜਾਬ ਵਿਚ 300 ਦੇ ਕਰੀਬ ਕਿਸਾਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰੇ ਹੋਏ ਰਜਵਾੜੇ ਦੀ ਤਰ੍ਹਾਂ ਪੰਜਾਬ ਦੀ ਸਿਆਸਤ ਦਾ ਮੈਦਾਨ ਛੱਡ ਚੁੱਕਾ ਹੈ। ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਦਲ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਮਾਹਿਲਪੁਰ ਵਿਖੇ ਨਗਰ ਪੰਚਾਇਤ ਦੀਆਂ ਹੋ ਰਹੀਆਂ ਚੋਣਾ ਸਬੰਧੀ ਰੈਸਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਅਕਾਲੀ ਦਲ ਅਤੇ ਕਾਂਗਰਸ ਪਾਰਟੀ ‘ਤੇ ਤਿੱਖੇ ਹਮਲੇ ਕਰਦੇ ਹੋਏ ਖਹਿਰਾ ਨੇ ਕਿਹਾ ਮੁੱਖ ਮੰਤਰੀ ਹਾਰੇ ਹੋਏ ਰਜਵਾੜੇ ਦੀ ਤਰ੍ਹਾਂ ਮੈਦਾਨ ਛੱਡ ਚੁੱਕੇ ਹਨ ਅਤੇ ਦਸ ਮਹੀਨਿਆਂ ਦੇ ਕਾਰਜਕਾਲ ਵਿਚ ਹੀ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਪਣੇ ਸਾਰੇ ਚੋਣ ਵਾਅਦੇ ਭੁੱਲੇ ਕੇ ਕੈਪਟਨ ਨੇ ਨਵਜੋਤ ਸਿੰਘ ਸਿੱਧੂ ਅਤੇ ਮਨਪ੍ਰੀਤ ਬਾਦਲ ਨੂੰ ਅੱਗੇ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਸਿਰਫ਼ ਝੰਡੇ ਅਤੇ ਪੱਗਾਂ ਹੀ ਬਦਲੇ ਹਨ ਕਾਰਜਸ਼ੈਲੀ ਉਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾ ਵਿਚ ਵੀ ਅਕਾਲੀ ਦਲ ਅਤੇ ਕਾਂਗਰਸ ਨੇ ਮਿਲ ਕੇ ਪੰਜਾਬ ਵਿਚ ਤੀਜਾ ਬਦਲ ਆਉਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਰੇਤ ਮਾਫ਼ੀਆ, ਕੇਬਲ ਮਾਫ਼ੀਆ, ਭ੍ਰਿਸ਼ਟਾਚਾਰ, ਗੁੰਡਾਗਰਦੀ ਪਹਿਲਾਂ ਨਾਲੋ ਵੀ ਜ਼ਿਆਦਾ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਲੂੰਬੜ ਚਾਲਾਂ ਕਾਰਨ ਪੰਜਾਬ ਵਿਚ ਸਿਰਫ਼ ਦੋ ਪਰਿਵਾਰ ਹੀ ਹਾਵੀ ਰਹੇ ਅਤੇ ਭ੍ਰਿਸ਼ਟਾਚਾਰ ਨੂੰ ਲੋਕ ਕਚਹਿਰੀ ਵਿਚ ਆਉਣ ਤੋਂ ਰੋਕਣ ਲਈ ਆਪਣੇ ਆਪ ਨੂੰ ਹਾਵੀ ਰੱਖਿਆ। ਉਨ੍ਹਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਅਕਾਲੀ ਦਲ ਦੀ ਹਨੀਪ੍ਰੀਤ ਹੈ।

 

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.