ਚੰਡੀਗੜ੍ਹ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਜੇ ਪ੍ਰਧਾਨ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਕੀ ਉਨ੍ਹਾਂ ਅੰਮ੍ਰਿਤ ਛਕਿਆ ਹੋਇਆ ਹੈ ਤਾਂ ਸੁਖਬੀਰ ਬਾਦਲ ਕੋਈ ਜਵਾਬ ਨਾ ਦੇ ਸਕੇ।ਚੰਨੀ ਨੇ ਵਿਧਾਨ ਸਭਾ ਤੋਂ ਬਾਹਰ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਦੇ ਹਰ ਅੰਮ੍ਰਿਤਧਾਰੀ ਵਿਧਾਇਕ ਨੇ ਆਪਣਾ ਗਾਤਰਾ ਦਿਖਾਇਆ ਪਰ ਸੁਖਬੀਰ ਬਾਦਲ ਚੁੱਪ ਕਰਕੇ ਬੈਠ ਗਏ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਹੁਣ ਤੱਕ ਕੋਈ ਵੀ ਪ੍ਰਧਾਨ ਗੈਰ ਅੰਮ੍ਰਿਤਧਾਰੀ ਨਹੀਂ ਰਿਹਾ। ਸੁਖਬੀਰ ਬਾਦਲ ਨੇ ਅਨੰਦਪੁਰ ਸਾਹਿਬ ਜਾ ਕੇ ਕਿਹਾ ਸੀ ਕਿ ਉਨ੍ਹਾਂ ਅੰਮ੍ਰਿਤ ਛਕਿਆ ਹੈ। ਚੰਨੀ ਨੇ ਮੰਗ ਕੀਤੀ ਕਿ ਜਥੇਦਾਰ ਅਕਾਲ ਤਖ਼ਤ ਨੂੰ ਸੁਖਬੀਰ ਬਾਦਲ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ
ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ (ਰਣਜੀਤ ਸਿੰਘ ਸੰਘੇੜਾ) ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

