ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀਵਾਈਐੱਫਆਈ) ਜ਼ਿਲ੍ਹਾ ਕਮੇਟੀ ਰੋਪੜ ਨੇ ਸੂਬਾ ਕਮੇਟੀ ਦੇ ਸੱਦੇ ‘ਤੇ ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਸਥਾਨ ਸਥਾਨਕ ਉਪ ਮਜਿਸਟ੍ਰੇਟ ਰਾਹੀਂ ਭੇਜਿਆ। ਡੀਵਾਈਐੱਫਆਈ ਦੇ ਜ਼ਿਲ੍ਹਾ ਕਨਵੀਨਰ ਸਰਪੰਚ ਰਜਿੰਦਰ ਸਿੰਘ ਡੋਡ ਦੀ ਅਗਵਾਈ ਹੇਠ ਦਿਤੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿਚੋਂ ਨਸ਼ਿਆਂ ਨੂੰ ਖਤਮ ਕਰ ਦਿੱਤਾ ਜਾਵੇਗਾ। ਪਰ ਸਰਕਾਰ ਬਣਨ ਤੋਂ ਬਾਅਦ ਨਸ਼ਿਆਂ ਦਾ ਵਪਾਰ ਪਹਿਲਾਂ ਨਾਲੋਂ ਵੱਧ ਗਿਆ ਹੈ। ਜ਼ਿਲ੍ਹੇ ਵਿੱਚ ਹਰ ਰੋਜ਼ ਮੌਤਾਂ ਚਿੱਟੇ ਨਾਲ ਹੋ ਰਹੀਆਂ ਹਨ। ਨੌਜਵਾਨ ਲਗਾਤਾਰ ਇਸ ਦਲਦਲ ਵਿੱਚ ਫਸ ਰਹੇ ਹਨ। ਇਸ ਲਈ ਪੰਜਾਬ ਸਰਕਾਰ ਨਸ਼ਿਆਂ ਨੂੰ ਬੰਦ ਕਰਨ ਲਈ ਸਖ਼ਤੀ ਨਾਲ ਪੇਸ਼ ਆਵੇ। ਗੈਰ ਕਾਨੂੰਨੀ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖਤ ਕਾਰਵਾਈ ਕਰੇ। ਇਸ ਦੇ ਨਾਲ ਹੀ ਕਿਹਾ ਸਰਕਾਰ ਆਪਣਾ ਚੋਣ ਵਾਅਦਾ ਪੂਰਾ ਕਰੇ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸਰਕਾਰ ਦੇ ਪੌਣੇ ਦੋ ਸਾਲ ਬੀਤ ਜਾਣ ‘ਤੇ ਵੀ ਮੁੱਖ ਮੰਤਰੀ ਨਸ਼ੇ ਬੰਦ ਕਰਨ ਲਈ ਸੂਬੇ ਦੀ ਜਨਤਾ ਕੋਲੋਂ 15 ਅਗਸਤ ਨੂੰ ਇਕ ਸਾਲ ਨਸ਼ੇ ਬੰਦ ਕਰਨ ਲਈ ਹੋਰ ਮੰਗ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਹਾਲੇ ਨਸ਼ੇ ਬੰਦ ਕਰਨ ਲਈ ਹੋਰ ਸਮਾਂ ਲਵੇਗੀ। ਉਪ ਮੰਡਲ ਮੈਜਿਸਟ੍ਰੇਟ ਮਨਦੀਪ ਸਿੰਘ ਿਢੱਲੋਂ ਰਾਹੀਂ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਮੌਕੇ ਬਰਜਿੰਦਰ ਸਿੰਘ ਡੋਡ, ਗੁਰਮੀਤ ਸਿੰਘ ਸਿਆਲ, ਜਸਵਿੰਦਰ ਸਿੰਘ,ਹਰਮਨ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।