ਜਬਰੀ ਵਸੂਲੀ ਮਾਮਲਿਆਂ ਦੀ ਜਾਂਚ ਬਾਰੇ ਮੇਅਰ ਬਰੈਂਡਾ ਲੌਕ ਦਾ ਬਿਆਨ

ਸਰੀ ਸਿਟੀ ਦੀ ਤਰਫੋਂ, ਮੈਂ ਇਹ ਜਾਣ ਕੇ ਹੈਰਾਨ ਅਤੇ ਗੰਭੀਰ ਚਿੰਤਤ ਹਾਂ ਕਿ ਬੀ.ਸੀ. ਦੀ ਐਕਸਟੋਰਸ਼ਨ ਟਾਸਕ ਫੋਰਸ ਵੱਲੋਂ ਪਛਾਣੇ ਗਏ ਸ਼ੱਕੀ ਦੇਸ਼ ਨਿਕਾਲੇ ਤੋਂ ਬਚਣ ਲਈ ਸ਼ਰਨਾਰਥੀ ਦਰਜੇ ਦਾ ਦਾਅਵਾ ਕਰ ਰਹੇ ਹਨ।

ਸਰੀ ਇਨ੍ਹਾਂ ਜਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਨਾਲ ਬਹੁਤ ਪ੍ਰਭਾਵਿਤ ਹੋਇਆ ਹੈ, ਅਤੇ ਜ਼ਿੰਮੇਵਾਰ ਲੋਕਾਂ ਨੂੰ ਤੁਰੰਤ ਅਤੇ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ।

ਸਾਡੇ ਸ਼ਹਿਰ ਵਿੱਚ ਕਾਨੂੰਨ ਦੀ ਪਾਲਣਾ ਕਰਨ ਵਾਲੇ ਕੈਨੇਡੀਅਨ ਅਤੇ ਵਿਦੇਸ਼ੀ ਨਿਵਾਸੀ ਉਸ ਤੋਂ ਬਿਹਤਰ ਦੇ ਹੱਕਦਾਰ ਹਨ, ਬਜਾਏ ਇਸਦੇ ਕਿ ਅਪਰਾਧੀ ਕਾਨੂੰਨੀ ਅਤੇ ਇਮੀਗ੍ਰੇਸ਼ਨ ਪ੍ਰਣਾਲੀਆਂ ਦਾ ਦੁਰਵਰਤੋਂ ਕਰਕੇ ਕੈਨੇਡਾ ਵਿੱਚ ਆਪਣਾ ਰਹਿਣ ਵਧਾਉਣ।

ਫੈਡਰਲ ਸਰਕਾਰ ਨੂੰ ਤੁਰੰਤ ਕਦਮ ਚੁੱਕ ਕੇ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਡਿਪੋਰਟੇਸ਼ਨ ਕਾਨੂੰਨਾਂ ਵਿੱਚ ਸੁਧਾਰ ਕਰਨੇ ਚਾਹੀਦੇ ਹਨ, ਤਾਂ ਜੋ ਸਾਡੀਆਂ ਕਮਿਊਨਿਟੀਆਂ ਦੀ ਸੁਰੱਖਿਆ ਕੀਤੀ ਜਾ ਸਕੇ। ਸਾਡੇ ਦੇਸ਼ ਦੇ ਮਹਿਮਾਨ ਜੇ ਕਾਨੂੰਨ ਤੋੜਦੇ ਹਨ, ਤਾਂ ਉਹ ਇੱਥੇ ਰਹਿਣ ਦੇ ਹੱਕਦਾਰ ਨਹੀਂ ਹੋਣੇ ਚਾਹੀਦੇ, ਉਨ੍ਹਾਂ ਨੂੰ ਵਾਪਸ ਭੇਜਣਾ ਚਾਹੀਦਾ ਹੈ।

ਸਰੀ ਇਸ ਗੱਲ ‘ਤੇ ਮਾਣ ਕਰਦਾ ਹੈ ਕਿ ਇਹ ਵੱਖ-ਵੱਖ ਪਿਛੋਕੜ ਵਾਲੇ ਕੈਨੇਡੀਅਨ ਲੋਕਾਂ ਦਾ ਘਰ ਹੈ, ਤੇ ਆਪਣੇ ਘਰਾਂ, ਕਾਰੋਬਾਰਾਂ ਅਤੇ ਆਪਣੇ ਆਂਢ-ਗੁਆਂਢ ਵਿੱਚ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰਨ ਦੇ ਹੱਕਦਾਰ ਹਨ।  ਫੈਡਰਲ ਸਰਕਾਰ ਨੂੰ ਅੱਗੇ ਆ ਕੇ  ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ, ਤਾਂ ਜੋ ਅੰਤਰਰਾਸ਼ਟਰੀ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਸਾਡੇ ਵਸਨੀਕ ਸੁਰੱਖਿਅਤ ਰਹਿ ਸਕਣ।

ਮੇਅਰ ਬਰੈਂਡਾ ਲੌਕ

ਸਿਟੀ ਆਫ਼ ਸਰੀ

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ

13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.