Ad-Time-For-Vacation.png

ਜਸਟਿਨ ਟਰੂਡੋ ਅਗਲੇ ਮਹੀਨੇ ਭਾਰਤ ਦੇ ਇਨ੍ਹਾਂ ਸ਼ਹਿਰਾਂ ਤੇ ਥਾਵਾਂ ਦਾ ਕਰਨਗੇ ਦੌਰਾ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਮਹੀਨੇ ਭਾਰਤ ਦੌਰੇ ‘ਤੇ ਜਾ ਰਹੇ ਹਨ। 7 ਦਿਨਾਂ ਦੇ ਇਸ ਦੌਰੇ ਦੌਰਾਨ ਟਰੂਡੋ ਅੰਮ੍ਰਿਤਸਰ, ਆਗਰਾ, ਅਹਿਮਦਾਬਾਦ, ਮੁੰਬਈ ਅਤੇ ਨਵੀਂ ਦਿੱਲੀ ਜਾਣਗੇ। ਟਰੂਡੋ ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਇਸ ਤੋਂ ਇਲਾਵਾ ਉਹ ਤਾਜ ਮਹੱਲ, ਜਾਮਾ ਮਸਜਿਦ ਅਤੇ ਦਿੱਲੀ ਵਿਖੇ ਸਵਾਮੀ ਨਾਰਾਇਣ ਅਕਸ਼ਰਧਾਮ ਮੰਦਰ ‘ਚ ਵੀ ਜਾਣਗੇ। 17 ਫਰਵਰੀ ਤੋਂ 23 ਫਰਵਰੀ ਤਕ ਟਰੂਡੋ ਭਾਰਤ ਦੀ ਸੈਰ ਕਰਨਗੇ ਅਤੇ ਕਈ ਖਾਸ ਮੁੱਦਿਆਂ ‘ਤੇ ਬੈਠਕ ਕਰਨਗੇ। ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਗੂੜੇ ਹਨ ਤੇ ਇਨ੍ਹਾਂ ਰਿਸ਼ਤਿਆਂ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਟਰੂਡੋ ਭਾਰਤ ਦਾ ਦੌਰਾ ਕਰ ਰਹੇ ਹਨ। ਇਕ ਮਿਲੀਅਨ ਤੋਂ ਵਧੇਰੇ ਭਾਰਤੀ ਮੂਲ ਦੇ ਕੈਨੇਡੀਅਨ ਇਨ੍ਹਾਂ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਦੀ ਮਿਸਾਲ ਹਨ।
ਟਰੂਡੋ ਨੇ ਇਕ ਬਿਆਨ ‘ਚ ਕਿਹਾ ਕਿ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਤਾਂ ਕਿ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਦਿੱਤੀ ਜਾਵੇ। ਸਾਡੇ ਦੋਹਾਂ ਦੇਸ਼ਾਂ ‘ਚ ਬਹੁਤ ਸਾਰੀਆਂ ਚੀਜ਼ਾਂ ਇਕੋ ਜਿਹੀਆਂ ਹਨ, ਇੱਥੋਂ ਤਕ ਕਿ ਕਾਨੂੰਨ ‘ਚ ਵੀ ਬਹੁਤ ਸਾਰੀਆਂ ਸਮਾਨਤਾਵਾਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ

ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.